Jalandhar: ਜਲੰਧਰ ‘ਚ ਗ੍ਰਿਫਤਾਰ ਹੋਇਆ ਮੋਸਟ ਵਾਂਟੇਡ ਗੈਂਗਸਟਰ, ਕੈਨੇਡਾ ਦੇ ਅੱਤਵਾਦੀਆਂ ਨਾਲ ਹਨ ਸਬੰਧ

| Edited By: Isha Sharma

Feb 05, 2024 | 4:31 PM IST

ਜਲੰਧਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਨੂੰ ਉਸਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਵਾਸੀ ਪਿੰਡ ਹਰੀਕੇ, ਤਰਨਤਾਰਨ ਵਜੋਂ ਹੋਈ ਹੈ।

ਕੈਨੇਡਾ ‘ਚ ਰਹਿ ਕੇ ਪੰਜਾਬ ‘ਚ ਕਤਲ, ਸੁਪਾਰੀ ਲੈ ਕੇ ਕਤਲ, ਅਗਵਾ ਅਤੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਨੂੰ ਉਸਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਵਾਸੀ ਪਿੰਡ ਹਰੀਕੇ, ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਹਥਿਆਰ ਅਤੇ ਕਰੀਬ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਿਸ ਦੇ ਖਿਲਾਫ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਤੱਕ ਜੱਸਾ ਪਾਕਿਸਤਾਨ ਤੋਂ ਕਰੀਬ 7 ਵਾਰ ਡਿਲੀਵਰੀ ਆਰਡਰ ਕਰ ਚੁੱਕਾ ਹੈ।