Jammu and Kashmir: ਕੁਲਗਾਮ ‘ਚ ਅੱਤਵਾਦ ‘ਤੇ ਜ਼ਬਰਦਸਤ ਹਮਲਾ… ਮੁਕਾਬਲੇ ‘ਚ ਮਾਰੇ ਗਏ 8 ਅੱਤਵਾਦੀ
ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਕੁਲਗਾਮ ਦੇ ਦੋ ਵੱਖ-ਵੱਖ ਇਲਾਕਿਆਂ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 8 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਦੇ ਜਵਾਨ ਅਜੇ ਵੀ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਫਰਿਸਾਲ ਚਿਨੀਗਾਮ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਕੁਲਗਾਮ ‘ਚ ਦੋ ਵੱਖ-ਵੱਖ ਮੁਕਾਬਲੇ ‘ਚ 8 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਕੁਲਗਾਮ ਮੁਕਾਬਲੇ ‘ਚ ਦੋ ਜਵਾਨ ਵੀ ਸ਼ਹੀਦ ਹੋ ਗਏ ਹਨ। ਸੁਰੱਖਿਆ ਏਜੰਸੀਆਂ ਨੂੰ ਅਮਰਨਾਥ ਯਾਤਰਾ ਦੌਰਾਨ ਅੱਤਵਾਦੀ ਹਮਲੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਵੱਖ-ਵੱਖ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵੀਡੀਓ ਦੇਖੋ
Published on: Jul 07, 2024 06:25 PM