Jammu Kashmir: ਜੰਮੂ ‘ਚ ਅੱਤ ਦੀ ਗਰਮੀ ਦਾ ਕਹਿਰ, ਟੁੱਟਿਆ ਰਿਕਾਰਡ… 43 ਡਿਗਰੀ ਤੱਕ ਪਹੁੰਚਿਆ ਪਾਰਾ

| Edited By: Isha Sharma

May 23, 2024 | 10:30 AM IST

Jammu Kashmir: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਵਧਦੇ ਤਾਪਮਾਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਸੂਬਿਆਂ 'ਚ ਤਾਪਮਾਨ ਰਿਕਾਰਡ ਪੱਧਰ 'ਤੇ ਦਰਜ ਕੀਤਾ ਗਿਆ ਹੈ। ਜੰਮੂ ਦੇ ਲੋਕ ਵੀ ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਲੋਕਾਂ ਨੇ ਦੱਸਿਆ ਕਿ ਗਰਮੀ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜੰਮੂ-ਕਸ਼ਮੀਰ ਦੇ ਜੰਮੂ ਡਿਵੀਜ਼ਨ ਵਿੱਚ ਭਿਆਨਕ ਗਰਮੀ ਦੇ ਵਿਚਕਾਰ, ਲਗਭਗ ਸਾਰੇ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 43 ਨੂੰ ਪਾਰ ਕਰ ਗਿਆ ਹੈ। ਤਾਪਮਾਨ ਵਧਣ ਕਾਰਨ ਗਰਮੀ ਦੀ ਲਹਿਰ ਹੈ, ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਪਹਿਲਾਂ ਹੀ ਬਦਲ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧ ਸਕਦਾ ਹੈ। ਲੋਕਾਂ ਨੇ ਦੱਸਿਆ ਕਿ ਅੱਤ ਦੀ ਗਰਮੀ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਤ ਦੀ ਗਰਮੀ ਕਾਰਨ ਜੰਮੂ ਦੇ ਲੋਕ ਪ੍ਰੇਸ਼ਾਨ ਹਨ।