ਜੰਮੂ ਖੇਤਰ ‘ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ
ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਪਹੁੰਚਾਈ ਜਾ ਰਹੀ ਹੈ। ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜੰਮੂ ਡਿਵੀਜ਼ਨ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਰਾਮਬਨ ਅਤੇ ਕਿਸ਼ਤਵਾੜ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿੱਥੇ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਨਾਲ ਨੁਕਸਾਨ ਹੋਇਆ ਹੈ। ਇਸ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਆਵਾਜਾਈ ਲਈ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ 18 ਤੋਂ 21 ਤਰੀਕ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਸੀ। ਪ੍ਰਸ਼ਾਸਨ ਅਤੇ ਪੁਲਿਸ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।