ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ, ਕੀ ਬੋਲੇ ਸਿਤਾਰੇ?…ਵੇਖੋ
ਗਿੱਪੀ ਗਰੇਵਾਲ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ, ਇਸ ਤੇ ਵਿਸ਼ਵਾਸ ਕਰਨਾ ਬਹੁਤ ਔਖਾ ਹੈ। ਮੈਨੂੰ ਸਦਮਾ ਲੱਗਾ ਹੈ। ਉਹ ਪੂਰੀ ਇੰਡਸਟਰੀ ਵਿੱਚ ਸਾਡੇ ਲਈ ਇੱਕ ਪਿਤਾ, ਸਲਾਹਕਾਰ ਅਤੇ ਪ੍ਰਤਿਭਾਸ਼ਾਲੀ ਅਦਾਕਾਰ ਵਾਂਗ ਸਨ, ਯਾਦਾਂ ਸਿਰਜਦੇ ਸਨ ਅਤੇ ਪਰਿਵਾਰ ਵਾਂਗ ਪਲਾਂ ਦਾ ਆਨੰਦ ਮਾਣਦੇ ਸਨ। ਸਾਡਾ ਰਿਸ਼ਤਾ ਬਹੁਤ ਮਜ਼ਬੂਤ ਸੀ।
ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਭੱਲਾ ਦੇ ਕਰੀਬੀ ਦੋਸਤ ਬਾਲ ਮੁਕੰਦ ਸ਼ਰਮਾ ਮੁਤਾਬਕ ਭੱਲਾ ਨੂੰ ਪਰਸੋਂ ਯਾਨੀ ਬੁੱਧਵਾਰ ਨੂੰ ਬ੍ਰੇਨ ਸਟ੍ਰੋਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ, ਕਾਫੀ ਬਲੀਡਿੰਗ ਹੋਣ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਤੇ ਅੱਜ ਸਵੇਰੇ ਕਰੀਬ 4 ਵਜੇ ਉਨ੍ਹਾਂ ਨੇ ਆਖਿਰੀ ਸਾਹ ਲਏ। ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਇੰਡਸਟਰੀ ਚ ਸੋਗ ਦੀ ਲਹਿਰ ਹੈ। ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ਉਨ੍ਹਾਂ ਨੂੰ ਯਾਦ ਕਰ ਰਹੀ ਹੈ। ਬਿੰਨੂ ਢਿੱਲੋਂ, ਗਿੱਪੀ ਗਰੇਵਾਲ, ਨਿਰਮਲ ਰਿਸ਼ੀ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਸਮੇਤ ਪੂਰੀ ਹੀ ਇਡੰਸਟਰੀ ਨੇ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਜ਼ਾਹਰ ਕੀਤਾ ਹੈ। …ਵੇਖੋ ਵੀਡੀਓ…
Published on: Aug 22, 2025 04:32 PM IST
