Canada Election : ਕੈਨੇਡਾ ਦੀਆਂ ਚੋਣਾਂ ‘ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ

| Edited By: Isha Sharma

Apr 29, 2025 | 5:56 PM

ਇਸ ਜਿੱਤ ਤੋਂ ਬਾਅਦ, ਕਾਰਨੀ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਅਮਰੀਕਾ ਸਾਡੇ ਉੱਤੇ ਆਪਣਾ ਦਬਦਬਾ ਕਾਇਮ ਕਰ ਸਕੇ ਅਜਿਹਾ ਕਦੇ ਨਹੀਂ ਹੋਵੇਗਾ।

ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਿਰਫ਼ ਇੱਕ ਮਹੀਨਾ ਪਹਿਲਾਂ ਜਸਟਿਨ ਟਰੂਡੋ ਤੋਂ ਸੱਤਾ ਦੀ ਵਾਗਡੋਰ ਸੰਭਾਲੀ ਸੀ ਅਤੇ ਹੁਣ ਉਨ੍ਹਾਂ ਨੇ ਆਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਲਿਬਰਲ ਪਾਰਟੀ ਦੀ ਇਸ ਵਾਪਸੀ ਨੂੰ ਅਸੰਭਵ ਜਿੱਤ ਕਿਹਾ ਜਾ ਰਿਹਾ ਹੈ, ਖਾਸ ਕਰਕੇ ਜਦੋਂ ਆਰਥਿਕ ਅਸਥਿਰਤਾ ਅਤੇ ਅਮਰੀਕਾ ਨਾਲ ਵਿਗੜਦੇ ਸਬੰਧ ਚੋਣਾਂ ਦੇ ਕੇਂਦਰ ਵਿੱਚ ਸਨ।