ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼…ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ। ਉਹ ਅਕਸਰ ਇੰਸਟਾਗ੍ਰਾਮ ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾਉਂਦੀ ਸੀ। ਇੰਸਟਾਗ੍ਰਾਮ ਤੇ ਉਸ ਦੇ 3.86 ਲੱਖ ਫਾਲੋਅਰਜ਼ ਹਨ। 7 ਮਹੀਨੇ ਪਹਿਲਾਂ ਅੱਤਵਾਦੀ ਅਰਸ਼ ਡੱਲਾ ਨੇ ਵੀ ਕਮਲ ਕੌਰ ਨੂੰ ਅਸ਼ਲੀਲ ਸਮੱਗਰੀ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
ਲੁਧਿਆਣਾ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।