ਕੰਗਨਾ ਰਣੌਤ ਦੀ ‘ਐਮਰਜੈਂਸੀ’ ਨੂੰ ਪੰਜਾਬ ‘ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ ‘ਤੇ ਉਤਰੀ SGPC

| Edited By: Rohit Kumar

| Jan 17, 2025 | 4:59 PM

ਕੰਗਨਾ ਰਾਣੌਤ ਦੀ ਅਗਾਮੀ ਫਿਲਮ ਐਮਰਜੈਂਸੀ ਨੂੰ ਲੈਕੇ ਖੜ੍ਹੇ ਹੋ ਰਹੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜੱਥੇਬੰਦੀਆਂ ਨੇ ਫਿਲਮ ਦਾ ਵਿਰੋਧ ਕੀਤਾ ਸੀ। ਉਸ ਤੋਂ ਬਾਅਦ ਅੰਮ੍ਰਿਤਸਰ ਵਿੱਚ PVR ਸਿਨੇਮਾ ਨੇ ਫਿਲਮ ਦੇ ਸ਼ੋਅ ਰੱਦ ਕਰ ਦਿੱਤੇ ਹਨ।

ਕੰਗਨਾ ਰਾਣੌਤ ਦੀ ਅਗਾਮੀ ਫਿਲਮ ਐਮਰਜੈਂਸੀ ਨੂੰ ਲੈਕੇ ਖੜ੍ਹੇ ਹੋ ਰਹੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜੱਥੇਬੰਦੀਆਂ ਨੇ ਫਿਲਮ ਦਾ ਵਿਰੋਧ ਕੀਤਾ ਸੀ। ਉਸ ਤੋਂ ਬਾਅਦ ਅੰਮ੍ਰਿਤਸਰ ਵਿੱਚ PVR ਸਿਨੇਮਾ ਨੇ ਫਿਲਮ ਦੇ ਸ਼ੋਅ ਰੱਦ ਕਰ ਦਿੱਤੇ ਹਨ। ਦਰਅਸਲ ਵੱਖ ਵੱਖ ਸਿੱਖ ਜੱਥੇਬੰਦੀਆਂ ਨੇ ਕਿਹਾ ਸੀ ਕਿ ਜੇਕਰ ਫਿਲਮ ਰਿਲੀਜ਼ ਹੁੰਦੀ ਹੈ ਤਾਂ ਉਹਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ।ਬਰਨਾਲਾ, ਮਾਨਸਾ, ਮੋਗਾ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਦੇ ਸਿਨੇਮਾ-ਘਰਾਂ ਵਿੱਚ ਫਿਲਮ ਨਹੀਂ ਲਗਾਈ ਗਈ। ਸਿਮਰਜੀਤ ਸਿੰਘ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੀ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜੇ ਵੀ ਕਈ ਸਿਨੇਮਾ-ਘਰਾਂ ਵਿੱਚ ਫਿਲਮ ਲਗਾਈ ਗਈ ਹੈ। ਜਿਸ ਦਾ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾਵੇਗਾ।

Published on: Jan 17, 2025 04:58 PM