Kapil Sharma: ਕੈਪਸ ਕੈਫੇ ‘ਤੇ ਮੁੜ ਹਮਲੇ ਤੋਂ ਬਾਅਦ ਮੁੰਬਈ ‘ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
ਕੈਨੇਡਾ ਦੇ ਸਰੀ ਵਿੱਚ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਕਈ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਹ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਹੈ ਜਦੋਂ ਸਰੀ ਵਿੱਚ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਗੋਲੀਬਾਰੀ ਹੋਈ ਹੈ। ਹਾਲਾਂਕਿ, ਖੁਸ਼ਕਿਸਮਤੀ ਨਾਲ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ।
Kap’s Cafe: ਕੈਨੇਡਾ ਦੇ ਸਰੀ ਵਿੱਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ‘ਕੈਪਸ ਕੈਫੇ’ ਵਿੱਚ ਇੱਕ ਵਾਰ ਫਿਰ ਗੋਲੀਆਂ ਦੀ ਤੜਤੜਾਹਟ ਗੂੰਜੀ, ਜਿਸ ਨੇ ਸਨਸਨੀ ਮਚਾ ਦਿੱਤੀ ਹੈ। 7 ਅਗਸਤ 2025 ਨੂੰ ਹੋਈ ਇਸ ਤਾਜ਼ਾ ਗੋਲੀਬਾਰੀ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ, ਗੈਂਗ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਅਗਲਾ ਹਮਲਾ ਮੁੰਬਈ ਵਿੱਚ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਕਪਿਲ ਦੀ ਸਲਮਾਨ ਖਾਨ ਨਾਲ ਨੇੜਤਾ ਨੂੰ ਲੈ ਕੇ ਇਹ ਗੈਂਗਸਟਰ ਕਾਫੀ ਚਿੜ੍ਹੇ ਹੋਏ ਹਨ। ਪੂਰੀ ਜਾਣਕਾਰੀ ਲਈ ਵੇਖੋ ਇਹ ਵੀਡੀਓ
Published on: Aug 08, 2025 01:10 PM IST
