Jalandhar ਉਪਚੁਨਾਵ ਤੇ ਸਿਆਸੀ ਘਮਾਸਾਨ ਜਾਰੀ, ਆਪਣੇ ਭਾਸ਼ਣ ਦੌਰਾਨ ਕਰਮਜੀਤ ਕੌਰ ਹੋਈ ਭਾਵੁਕ Punjabi news - TV9 Punjabi

Jalandhar ਜ਼ਿਮਨੀ ਚੋਣ ਤੇ ਸਿਆਸੀ ਘਮਾਸਾਨ ਜਾਰੀ, ਆਪਣੇ ਭਾਸ਼ਣ ਦੌਰਾਨ ਕਰਮਜੀਤ ਕੌਰ ਹੋਈ ਭਾਵੁਕ

Published: 

21 Apr 2023 17:27 PM

ਵੀਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਵੋਟ ਪਾ ਕੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ।

Follow Us On

ਵੀਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਵੋਟ ਪਾ ਕੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਫਿਲੌਰ ਦੇ ਵੋਟਰਾਂ ਨੂੰ ਆਖਿਆ ਕਿ ਉਹ ‘ਆਪ’, ਭਾਜਪਾ ਜਾਂ ਅਕਾਲੀਆਂ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰਨ ਅਤੇ ਲੋਕ ਸੇਵਾ ਨੂੰ ਆਪਣਾ ਜੀਵਨ ਸਮਰਪਿਤ ਕਰਨ ਅਤੇ ਜਲੰਧਰ ਵਾਸੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਨ ਵਾਲੇ ਸੰਤੋਖ ਸਿੰਘ ਚੌਧਰੀ ਦੀ ਯਾਦ ਨੂੰ ਆਪਣੀ ਵੋਟ ਸਮਰਪਿਤ ਕਰਨ।

ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੇ ਮੁਕਾਬਲੇ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੰਜਾਬੀਆਂ ਦਾ ਜੀਵਨ ਸੁਧਾਰਨ ਵੱਲ ਧਿਆਨ ਦੇਣ ਦੀ ਬਜਾਏ ਉਹਨਾਂ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ।

ਇਸ ਦੇ ਨਾਲ-ਨਾਲ ਆਪਣੇ ਭਾਸ਼ਣ ਦੌਰਾਨ ਕਰਮਜੀਤ ਕੌਰ ਚੌਧਰੀ ਨੇ ਭਾਵੁਕ ਹੁੰਦੇ ਹੋਏ ਆਖਿਆ ਕਿ ਉਹਨਾਂ ਨੂੰ ਆਪਣੇ ਪਤੀ ਦੇ ਦਿਹਾਂਤ ਦਾ ਬੇਹੱਦ ਦਰਦ ਹੈ ਪਰ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਉਹਨਾਂ ਦਾ ਫਰਜ਼ ਹੈ।
ਉਨ੍ਹਾਂ ਕਿਹਾ, “ਮੇਰੇ ਪਤੀ ਨੇ ਜਲੰਧਰ ਹਲਕੇ ਦੇ ਲੋਕਾਂ ਨੂੰ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ, ਅਤੇ ਮੈਂ ਉਹਨਾਂ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ।”

Exit mobile version