ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?

| Edited By: Isha Sharma

| Feb 10, 2025 | 6:10 PM

ਦਿੱਲੀ ਚੋਣਾਂ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕਈ ਮੰਤਰੀ ਅਤੇ ਵਿਧਾਇਕ ਵੀ ਪਹੁੰਚੇ ਸਨ। ਇਹਨਾਂ ਲੀਡਰਾਂ ਨੇ ਕਈ ਦਿਨ ਦਿੱਲੀ ਵਿੱਚ ਗਰਾਉਂਡ ਉੱਪਰ ਰਹਿ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਸੀ।

ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਉਸ ਦੇ ਵੱਡੇ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਹਾਰ ਦੇ ਕਾਰਨਾਂ ਦੀ ਤਲਾਸ਼ ਵਿੱਚ ਜੁੱਟ ਗਈ ਹੈ। ਜਿੱਥੇ ਬੀਤੇ ਦਿਨ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਤਾਂ ਉੱਥੇ ਹੀ ਹੁਣ ਭਲਕੇ (11 ਫਰਵਰੀ ਨੂੰ) ਕੇਜਰੀਵਾਲ ਪੰਜਾਬ ਇਕਾਈ ਦੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ।

Published on: Feb 10, 2025 05:27 PM