ਅਮਰੀਕਾ ਦੇ ਸੇਨ ਫਰਾਂਸਿਸਕੋ ‘ਚ ਭਾਰਤੀ ਦੂਤਾਵਾਸ ‘ਤੇ ਹਮਲਾ
ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ।
ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਗਾ ਦਿੱਤੀ ਗਈ। ਦੱਸ ਦਈਏ ਕਿ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਐਲਾਨ ਦੇ ਅਗਲੇ ਹੀ ਦਿਨ ਪਹਿਲੀ ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ। ਸੂਤਰਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ, ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਪੂਰੀ ਘਟਨਾ ਦੀ ਸਖਤ ਨਿੰਦਾ ਕੀਤੀ ਹੈ।
Latest Videos