ਕੈਨੇਡਾ ਚ ਬੈਠੇ Khalistani ਨੇ ਮੰਦਿਰ ਦੀ ਕੰਧ ਤੇ PM Modi ਨੂੰ ਲਿਖਿਆ ਅੱਤਵਾਦੀ, ਹਿੰਦੂਆਂ ‘ਚ ਰੋਸ਼
ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਲਗਾਤਾਰ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਭਾਰਤ ਖਿਲਾਫ ਜਹਿਰ ਉਗਲਣ ਦਾ ਕੋਈ ਵੀ ਮੌਕਾ ਇਹ ਕੱਟੜਪੰਥੀ ਨਹੀਂ ਛੱਡਦੇ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਹੁਣ ਖਾਲਿਤਸਤਾਨੀ ਅੱਤਵਾਦੀ ਭਾਰਤ ਵਿੱਚ ਹੋ ਰਹੇ ਜੀ-20 ਸੰਮੇਲਨ ਨੂੰ ਲੈ ਕੇ ਬੌਖਲਾਏ ਹੋਏ ਹਨ। ਇਸ ਨੂੰ ਲੈ ਕੇ ਇਹ ਪੀਐਮ ਮੋਦੀ ਖਿਲਾਫ ਆਪਣੀ ਭੜਾਸ ਕੱਢ ਰਹੇ ਹਨ।

ਭਾਰਤ ਵਿੱਚ 8-10 ਸੰਤਬਰ ਦੌਰਾਨ ਜੀ-20 ਸ਼ਿਖਰ ਸੰਮੇਲਨ ਪ੍ਰਬੰਧਿਤ ਕੀਤਾ ਗਿਆ ਹੈ। ਇਸ ਦੌਰਾਨ ਕਈ ਗਲੋਬਲ ਲੀਡਰਸ ਭਾਰਤ ਪਹੁੰਚ ਰਹੇ ਹਨ। ਭਾਰਤ ਦੀ ਵੱਧਦੀ ਸਾਖ ਤੋਂ ਇਹ ਖਾਲਿਸਤਾਨੀ ਕਾਫੀ ਬੌਖਲਾ ਗਏ ਹਨ। ਆਪਣੀ ਇਹੀ ਭੜਾਸ ਕੱਢਣ ਲਈ ਇਨ੍ਹਾਂ ਨੇ ਕੈਨੇਡਾ ਦੇ ਇਕ ਮੰਦਰ ਦੀ ਕੰਧ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਅਪਮਾਨਜਨਕ ਭਾਸ਼ਾ ਲਿਖ ਕੇ ਜੀ-20 ਸੰਮੇਲਨ ਦਾ ਵਿਰੋਧ ਕੀਤਾ ਹੈ।
ਦਰਅਸਲ ਕੈਨੇਡੀਅਨ ਸਰਕਾਰ ਨੇ ਖਾਲਿਸਤਾਨੀਆਂ ਦੀ ਰੈਫਰੈਂਡਮ ਕਰਵਾਉਣ ਦੀ ਮੰਗ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ। ਇਸ ਦੇ ਵਿਰੋਧ ਵਿੱਚ ਖਾਲਿਸਤਾਨੀਆਂ ਨੇ ਇਹ ਭੜਕਾਊ ਕਾਰਵਾਈ ਕੀਤੀ ਹੈ। ਬੀਤੀ 7 ਸਤੰਬਰ ਦੀ ਰਾਤ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਸ਼੍ਰੀ ਮਾਤਾ ਭਾਮੇਸ਼ਵਰੀ ਦੁਰਗਾ ਦੇਵੀ ਸੁਸਾਇਟੀ ਦੀ ਕੰਧ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਤਵਾਦੀ ਲਿਖ ਕੇ ਖਾਲਿਸਤਾਨੀ ਕੱਟੜਪੰਥੀਆਂ ਨੇ ਜੀ-20 ਸੰਮੇਲਨ ਦਾ ਵਿਰੋਧ ਕੀਤਾ। ਖਾਲਿਸਤਾਨੀਆਂ ਨੇ ਇਹ ਵੀ ਲਿਖਿਆ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ।
ਖਾਲਿਸਤਾਨੀਆਂ ਵੱਲੋਂ ਕੀਤੀ ਗਈ ਇਸ ਸ਼ਰਮਨਾਕ ਹਰਕਤ ਨੂੰ ਲੈਕੇ ਇੱਥੋਂ ਦੇ ਹਿੰਦੂਆਂ ਚ ਭਾਰੀ ਗੁੱਸਾ ਹੈ। ਮੰਦਰ ਦੇ ਪ੍ਰਬੰਧਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਸਰਕਾਰ ਨੂੰ ਸ਼ਿਕਾਇਤ ਕਰ ਕੇ ਇਨ੍ਹਾਂ ਨਾਅਰਿਆਂ ਨੂੰ ਲਿਖਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਹਿੰਦੂਆਂ ਨੇ ਖਾਲਿਸਤਾਨੀਆਂ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦਾ ਦੋਸ਼ ਲਗਾਇਆ ਹੈ।

ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ

ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ

ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ

ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼