ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਈ ਕਿਰਨ ਚੌਧਰੀ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ, ਰਾਜ ਸਭਾ ਦੀ ਟਿਕਟ ਪੱਕੀ?
ਕਿਰਨ ਚੌਧਰੀ ਨੇ ਚੰਡੀਗੜ੍ਹ 'ਚ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਸਪੀਕਰ ਨੇ ਵੀ ਉਨ੍ਹਾਂ ਦਾ ਅਸਤੀਫਾ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕਰ ਲਿਆ ਹੈ, ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਰਾਜ ਸਭਾ ਉਪ ਚੋਣ ਭਾਜਪਾ ਕਿਰਨ ਚੌਧਰੀ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।
ਭਾਜਪਾ ‘ਚ ਸ਼ਾਮਲ ਹੋਈ ਕਿਰਨ ਚੌਧਰੀ ਨੇ ਅੱਜ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਚੰਡੀਗੜ੍ਹ ‘ਚ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਸਪੀਕਰ ਨੇ ਵੀ ਉਨ੍ਹਾਂ ਦਾ ਅਸਤੀਫਾ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕਰ ਲਿਆ ਹੈ, ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਰਾਜ ਸਭਾ ਉਪ ਚੋਣ ਭਾਜਪਾ ਕਿਰਨ ਚੌਧਰੀ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ ਅਤੇ ਕਿਰਨ ਭਲਕੇ 21 ਅਗਸਤ ਨੂੰ ਨਾਮਜ਼ਦਗੀ ਦਾਖਲ ਕਰ ਸਕਦੀ ਹੈ, ਹਾਲਾਂਕਿ ਭਾਜਪਾ ਨੇ ਅਜੇ ਤੱਕ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।