Kisan Andolan: ਕਿਸਾਨ ਅੰਦੋਲਨ ਤੋਂ ਪਹਿਲਾਂ ਪੰਜਾਬ 'ਚ ਧਾਰਾ 144 ਲਾਗੂ, ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਬੰਦ ਹੈ ਇੰਟਰਨੈੱਟ Punjabi news - TV9 Punjabi

Kisan Andolan: ਕਿਸਾਨ ਅੰਦੋਲਨ ਤੋਂ ਪਹਿਲਾਂ ਪੰਜਾਬ ‘ਚ ਧਾਰਾ 144 ਲਾਗੂ, ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ ‘ਚ ਬੰਦ ਹੈ ਇੰਟਰਨੈੱਟ

Published: 

12 Feb 2024 15:13 PM

Internet Suspended:ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਨੂੰ ਲੈ ਕੇ ਹਰਿਆਣਾ ਸਰਕਾਰ ਸਖ਼ਤ ਹੋ ਗਈ ਹੈ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕੋ ਸਮੇਂ ਕਈ ਐਸਐਮਐਸ ਭੇਜਣ ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਸਰਕਾਰੀ ਹੁਕਮਾਂ ਅਨੁਸਾਰ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਯਾਨੀ 13 ਫਰਵਰੀ ਰਾਤ 11.30 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾ ਮੁਅੱਤਲ ਰਹੇਗੀ।

Follow Us On

ਕਿਸਾਨ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰੇਗੀ। ਕਿਸਾਨ ਆਗੂ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨਾਲ ਗੱਲਬਾਤ ਕਰਨਗੇ। ਇਸ ਦੇ ਲਈ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਮੀਟਿੰਗ ਕਰਨ ਲਈ ਕਿਹਾ ਹੈ। ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ।ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਆਗੂਆਂ ਦਰਮਿਆਨ ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ, ਸੈਕਟਰ 26 ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਥਾਨ ਤੇ ਪਹਿਲੀ ਮੀਟਿੰਗ ਵੀ ਹੋਈ ਸੀ । ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ ਸਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਚੁੱਕੀਆਂ ਹਨ।

Tags :
Exit mobile version