ਕਿਸਾਨ ਅੰਦੋਲਨ: ਸਰਕਾਰ ਨੇ ਹਰਿਆਣਾ ‘ਚ ਇੰਟਰਨੈੱਟ ਸੇਵਾ ‘ਤੇ ਲਗਾਈ ਪਾਬੰਦੀ, ਕਿਸਾਨ ਨੇ ਮਾਰਚ ਜਾਰੀ ਰੱਖਣ ਦਾ ਕੀਤਾ ਐਲਾਨ

| Edited By: Ramandeep Singh

Feb 14, 2024 | 6:12 PM IST

ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਦੋ ਦਿਨ ਹੋਰ ਬੰਦ ਰਹਿਣਗੀਆਂ। ਹਰਿਆਣਾ ਸਰਕਾਰ ਨੇ 15 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਡੱਬਵਾਲੀ ਵਿੱਚ ਇੰਟਰਨੈੱਟ ਬੰਦ ਰਹੇਗਾ। ਇਸ ਤੋਂ ਇਲਾਵਾ ਰਾਜਸਥਾਨ ਦੇ ਤਿੰਨ ਜ਼ਿਲ੍ਹਿਆਂ ਸ੍ਰੀਗੰਗਾਨਗਰ, ਅਨੂਪਗੜ੍ਹ, ਹਨੂੰਮਾਨਗੜ੍ਹ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਰਅਸਲ ਮੰਗਲਵਾਰ ਦੇ ਧਰਨੇ ਤੋਂ ਬਾਅਦ ਅੱਜ ਫਿਰ ਕਿਸਾਨਾਂ ਨੇ ਦਿੱਲੀ ਵੱਲ ਆਪਣਾ ਮਾਰਚ ਜਾਰੀ ਰੱਖਣ ਦਾ ਐਲਾਨ ਕੀਤਾ ਹੈ।