ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ…ਹੋਣ ਲੱਗੀ ਹਰ ਪਾਸੇ ਚਰਚਾ
Kisan Protest: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧੇ ਹਨ। ਪੰਜਾਬ ਦੇ 101 ਕਿਸਾਨਾਂ ਦਾ ਜਥਾ ਅੱਜ ਦਿੱਲੀ ਵੱਲ ਮਾਰਚ ਕਰਨ ਲਈ ਨਿਕਲ ਰਿਹਾ ਹੈ। ਇਸ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੇ ਲਾਠੀਚਾਰਜ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਰਾਸ਼ਟਰੀ ਰਾਜਧਾਨੀ ਵੱਲ ਆਪਣਾ ਮਾਰਚ ਮੁਲਤਵੀ ਕਰ ਦਿੱਤਾ ਸੀ।
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧੇ ਹਨ। ਪੰਜਾਬ ਦੇ 101 ਕਿਸਾਨਾਂ ਦਾ ਜਥਾ ਅੱਜ ਦਿੱਲੀ ਵੱਲ ਮਾਰਚ ਕਰਨ ਲਈ ਨਿਕਲ ਰਿਹਾ ਹੈ। ਇਸ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਕ ਪਾਸੇ ਪੁਲਿਸ ਕਿਸਾਨਾਂ ਦੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਤਾਂ ਦੂਜੇ ਪਾਸੇ ਉਨ੍ਹਾਂ ਚਾਹ-ਪਾਣੀ ਅਤੇ ਬਿਸਕੁਟ ਵੀ ਆਫਰ ਕਰ ਰਹੀ ਹੈ। ਹਾਲਾਂਕਿ, ਕਿਸਾਨ ਇਸਨੂੰ ਪੁਲਿਸ ਵੱਲੋਂ ਕੀਤਾ ਗਿਆ ਇੱਕ ਕੋਝਾ ਮਜ਼ਾਕ ਦੱਸ ਰਹੇ ਹਨ। ਦੱਸ ਦੇਈਏ ਕਿ ਪੁਲਿਸ ਦੇ ਲਾਠੀਚਾਰਜ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਰਾਸ਼ਟਰੀ ਰਾਜਧਾਨੀ ਵੱਲ ਆਪਣਾ ਮਾਰਚ ਮੁਲਤਵੀ ਕਰ ਦਿੱਤਾ ਸੀ। ਸ਼ਨੀਵਾਰ ਨੂੰ ਵੀ ਕਿਸਾਨ ਆਪਣੀਆਂ ਮੰਗਾਂ ਦੇ ਸਮਰਥਨ ‘ਚ ਸ਼ੰਭੂ ਬਾਰਡਰ ‘ਤੇ ਖੜ੍ਹੇ ਰਹੇ ਅਤੇ ਆਪਣਾ ਅੰਦੋਲਨ ਜਾਰੀ ਰੱਖਿਆ।
Published on: Dec 08, 2024 02:50 PM