ਟੋਲ ਪਲਾਜ਼ਾ ‘ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ…
ਅਮਰੀਕਾ-ਭਾਰਤ ਟ੍ਰੇਡ ਡੀਲ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ 'ਤੇ ਉਨ੍ਹਾਂ ਕਿਹਾ ਕਿ ਇਸ ਗੰਭੀਰ ਮੁੱਦੇ 'ਤੇ ਆਹਮੋ-ਸਾਹਮਣੇ ਬੈਠ ਕੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸ਼ਾਮਲਾਤ ਜ਼ਮੀਨਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਦੇ ਮਾਮਲੇ ਵਿੱਚ ਕਿਸਾਨਾਂ ਦੀ ਡਿਪਟੀ ਕਮਿਸ਼ਨਰ (DC) ਨਾਲ ਵਿਸ਼ੇਸ਼ ਬੈਠਕ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।
ਅਮਰੀਕਾ-ਭਾਰਤ ਮੁਫ਼ਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚ ਗਏ। ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਮਾਰਚ ਕੱਢ ਰਹੇ ਕਿਸਾਨਾਂ ਨੂੰ ਪੁਲਿਸ ਨੇ ਵਿਚਕਾਰ ਰਸਤੇ ਵਿੱਚ ਹੀ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਬਲ ਵਿਚਕਾਰ ਤਿੱਖੀ ਧੱਕਾਮੁੱਕੀ ਅਤੇ ਝੜਪ ਹੋ ਗਈ। ਇਸ ਤੋਂ ਬਾਅਦ ਕਿਸਾਨਾਂ ਨੇ ਮੌਕੇ ‘ਤੇ ਹੀ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਭਾਜਪਾ ਦੇ ਚੰਡੀਗੜ੍ਹ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਮੌਕੇ ‘ਤੇ ਬੁਲਾਇਆ ਅਤੇ ਕਿਸਾਨਾਂ ਨਾਲ ਉਨ੍ਹਾਂ ਦੀ ਬੈਠਕ ਕਰਵਾਈ, ਜਿਸ ਤੋਂ ਬਾਅਦ ਕਿਸਾਨ ਸ਼ਾਂਤ ਹੋਏ।
Loading...
Unable to load recommendations.
Follow Us
