ਕੋਟਕਪੂਰਾ ‘ਚ ਲੋਕਾਂ ਨੇ ਲਾਏ ‘ਘਰ ਵਿਕਾਊ ਹੈ’ ਦੇ ਪੋਸਟਰ, ਜਾਣੋ ਪੂਰਾ ਮਾਮਲਾ
ਵਰਣਨਯੋਗ ਹੈ ਕਿ ਕੋਟਕਪੂਰਾਂ ਦੇ ਜੈਤੋ ਰੋਡ ਸਥਿਤ ਵਾਰਡ ਨੰਬਰ 17 ਦੀ ਰਾਮ ਬਸਤੀ 'ਚ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਫਲੈਕਸ ਅਤੇ ਪੋਸਟਰ ਚਿਪਕਾ ਦਿੱਤੇ ਗਏ ਹਨ ਜਿਨ੍ਹਾਂ 'ਤੇ ਲਿਖਿਆ ਹੈ 'ਇਹ ਘਰ ਵਿਕਾਊ ਹੈ, ਕਿਉਂਕਿ ਮੁਹੱਲੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋ਼ ਕੋਈ ਵੀ ਕਾਰਵਾਈ ਨਾ ਹੋਣ ਕਰਕੇ' ਇਨ੍ਹਾਂ ਪੋਸਟਰਾਂ 'ਤੇ ਘਰ ਦੇ ਮਾਲਕ ਦਾ ਨਾਂ ਵੀ ਲਿਖਿਆ ਗਿਆ ਹੈ।
ਅਕਸਰ ਪੰਜਾਬ ‘ਚ ਕਰਜ਼ੇ ਦੇ ਬੋਝ ਜਾਂ ਗੰਭੀਰ ਬਿਮਾਰੀਆਂ ਕਾਰਨ ਲੋਕਾਂ ਵੱਲੋਂ ਆਪਣੇ ਘਰ ਅਤੇ ਜ਼ਮੀਨ-ਜਾਇਦਾਦ ਵੇਚਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਪਰ ਹੁਣ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਹੈਰਾਨ ਕਰਨ ਵਾਲਾ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ ‘ਘਰ ਵਿਕਾਊ ਹੈ’ ਦੇ ਬੋਰਡ ਲਾ ਦਿੱਤੇ ਹਨ। ਕਾਰਨ ਨਾ ਤਾਂ ਕਰਜ਼ਾ ਹੈ ਅਤੇ ਨਾ ਹੀ ਕੋਈ ਬਿਮਾਰੀ, ਸਗੋਂ ਇਲਾਕੇ ‘ਚ ਖੁੱਲ੍ਹੇਆਮ ਵਿਕ ਰਹੇ ਚਿੱਟੇ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋਣ ਦੇ ਦੋਸ਼ ਹਨ। ਹਾਲਾਂਕਿ ਪੁਲਿਸ ਨੇ ਉਕਤ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਕੁਝ ਲੋਕਾਂ ਵੱਲੋਂ ਲੜਾਈ ਦੇ ਮਾਮਲੇ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ।
ਵਰਣਨਯੋਗ ਹੈ ਕਿ ਕੋਟਕਪੂਰਾਂ ਦੇ ਜੈਤੋ ਰੋਡ ਸਥਿਤ ਵਾਰਡ ਨੰਬਰ 17 ਦੀ ਰਾਮ ਬਸਤੀ ‘ਚ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਫਲੈਕਸ ਅਤੇ ਪੋਸਟਰ ਚਿਪਕਾ ਦਿੱਤੇ ਗਏ ਹਨ ਜਿਨ੍ਹਾਂ ‘ਤੇ ਲਿਖਿਆ ਹੈ ‘ਇਹ ਘਰ ਵਿਕਾਊ ਹੈ, ਕਿਉਂਕਿ ਮੁਹੱਲੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋ਼ ਕੋਈ ਵੀ ਕਾਰਵਾਈ ਨਾ ਹੋਣ ਕਰਕੇ’ ਇਨ੍ਹਾਂ ਪੋਸਟਰਾਂ ‘ਤੇ ਘਰ ਦੇ ਮਾਲਕ ਦਾ ਨਾਂ ਵੀ ਲਿਖਿਆ ਗਿਆ ਹੈ।
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ