ਮੂਸੇਵਾਲਾ ਦੇ ਮਾਤਾ-ਪਿਤਾ ਵਲੋਂ ਵਿਧਾਨਸਭਾ ਬਾਹਰ ਧਰਨਾ, ਮਿਲਣ ਪਹੁੰਚੇ ਕੁਲਦੀਪ ਧਾਲੀਵਾਲ, ਇਨਸਾਫ ਦਾ ਦਿੱਤਾ ਭਰੋਸਾ

Updated On: 15 Mar 2023 11:32:AM

ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਿਲਣ ਪਹੁੰਚੇ ।ਕੁਲਦੀਪ ਸਿੰਘ ਧਾਲੀਵਾਲ ਨੇ ਬਲਕੌਰ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ 20 ਤਰੀਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਜ਼ਰੂਰ ਮਿਲਣਗੇ ਅਤੇ ਉਹ ਖੁਦ ਉਨ੍ਹਾਂ ਨੂੰ ਸੱਦਾ ਦੇਣਗੇ। ਜਿਸ ਤੋਂ ਬਾਅਦ ਬਲਕੌਰ ਸਿੰਘ ਨੇ ਧਰਨਾ ਖਤਮ ਕਰਨ ਦਾ ਫੈਸਲਾ ਕੀਤਾ. ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੁਸੀਂ ਵਿਰੋਧ ਨਾ ਕਰੋ। ਜੇਲ੍ਹ ਦੀਆਂ ਘਟਨਾਵਾਂ ‘ਤੇ ਕਾਰਵਾਈ ਕੀਤੀ ਗਈ ਹੈ,. ਜੇਲ੍ਹ ਅਧਿਕਾਰੀਆਂ ਨੂੰ ਛੱਡ ਦਿੱਤਾ ਗਿਆ, ਇਹ ਅਦਾਲਤ ਦੀ ਕਾਰਵਾਈ ਸੀ। ਦੂਜੇ ਪਾਸੇ ਸਰਕਾਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਵਿੱਚ ਲੱਗੀ ਹੋਈ ਹੈ।

Follow Us On

Published: 07 Mar 2023 19:08:PM