ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ 'ਚ ਟੈਂਕ ਅਭਿਆਸ ਦੌਰਾਨ ਵੱਡਾ ਹਾਦਸਾ ਹੋ ਗਿਆ। ਨਦੀ ਪਾਰ ਕਰਦੇ ਸਮੇਂ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ। ਏਕੇ ਆਰਮੀ ਅਧਿਕਾਰੀ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।
ਲੱਦਾਖ ਦੇ ਦੌਲਤ ਬੇਗ ਓਲਡੀ ਨੇੜੇ ਫੌਜੀ ਅਭਿਆਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਟੈਂਕ ਅਭਿਆਸ ਦੌਰਾਨ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਇਹ ਹਾਦਸਾ
ਦਰਿਆ ਪਾਰ ਕਰਦੇ ਸਮੇਂ ਵਾਪਰਿਆ। ਨਦੀ ਪਾਰ ਕਰਦੇ ਸਮੇਂ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਕਾਰਨ 5 ਜਵਾਨ ਸ਼ਹੀਦ ਹੋ ਗਏ। ਫੌਜ ਦੇ ਅਧਿਕਾਰੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਜਵਾਨ ਦਰਿਆ ਪਾਰ ਕਰ ਰਹੇ ਸਨ। ਵੀਡੀਓ ਦੇਖੋ