ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਪੁੱਤਰ ਗ੍ਰਿਫਤਾਰ, ਲੁੱਟ-ਖੋਹ ਦੇ ਦੋਸ਼

| Edited By: Ramandeep Singh

Jul 17, 2024 | 5:48 PM

Sudhir Suri: ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੱਤੀ ਹੈ ਕਿ 26 ਜੂਨ 2024 ਨੂੰ ਕਮਲਕਾਂਤ ਨਾਮ ਦੇ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ 'ਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਉਸ ਦੇ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਤੇ ਪਾਰਸ ਸੂਰੀ ਵੱਲੋਂ ਉਸ ਦੇ ਮੋਬਾਈਲ ਬਾਕਸ 'ਚ ਪਾ ਕੇ ਕਿਸੇ ਦੂਸਰੀ ਜਗਹਾ 'ਤੇ ਲੈ ਗਏ।

Sudhir Suri: ਅੰਮ੍ਰਿਤਸਰ ਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਦੂਸਰੇ ਪਾਸੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਨੋਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫ਼ਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਨੇਂ ਪੁੱਤਰ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ।