ਸੰਸਦ ‘ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?
ਰਾਹੁਲ ਗਾਂਧੀ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿੱਚ ਮੌਜੂਦ ਸਨ। ਦੁਪਹਿਰ ਦੇ ਖਾਣੇ ਤੋਂ ਬਾਅਦ ਜਦੋਂ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਆਈਡੀਆ ਆਫ ਇੰਡੀਆ ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਦੇਸ਼ ਦੇ ਸੰਵਿਧਾਨ ਤੇ ਸੰਗਠਿਤ ਹਮਲੇ ਹੋ ਰਹੇ ਹਨ। ਦੇਸ਼ ਨੇ ਮਿਲ ਕੇ ਸੰਵਿਧਾਨ ਦੀ ਰੱਖਿਆ ਕੀਤੀ। ਅਸੀਂ ਸਾਰਿਆਂ ਨੇ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕੀਤੀ ਹੈ।
18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ ਦੇ ਪਹਿਲੇ ਸੈਸ਼ਨ ਦੇ ਛੇਵੇਂ ਦਿਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਗਵਾਨ ਸ਼ਿਵ ਦੀ ਤਸਵੀਰ ਲੈ ਕੇ ਸੰਸਦ ਪਹੁੰਚੇ ਅਤੇ ਕੇਂਦਰ ਸਰਕਾਰ ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੱਚ, ਅਹਿੰਸਾ ਅਤੇ ਸਾਹਸ ਸਾਡੇ ਹਥਿਆਰ ਹਨ। ਸ਼ਿਵ ਦਾ ਤ੍ਰਿਸ਼ੂਲ ਅਹਿੰਸਾ ਦਾ ਪ੍ਰਤੀਕ ਹੈ। ਰਾਹੁਲ ਨੇ ਆਪਣੇ ਸੰਬੋਧਨ ਦੌਰਾਨ ਕੁਰਾਨ ਅਤੇ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਦਿਖਾਈ। ਹਾਲਾਂਕਿ ਰਾਹੁਲ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਲੋਕ ਸਭਾ ਚ ਭਾਰੀ ਹੰਗਾਮਾ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਚਕਾਰ ਖੜ੍ਹੇ ਹੋ ਕੇ ਉਨ੍ਹਾਂ ਦੇ ਭਾਸ਼ਣ ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਰਾਹੁਲ ਨੇ ਕਿਹਾ ਕਿ ਆਪਣੇ ਆਪ ਨੂੰ ਹਿੰਦੂ ਕਹਾਉਣ ਵਾਲੇ ਹਿੰਸਾ ਫੈਲਾਉਂਦੇ ਹਨ। ਸਮੁੱਚੇ ਹਿੰਦੂ ਸਮਾਜ ਨੂੰ ਹਿੰਸਕ ਕਹਿਣਾ ਇੱਕ ਗੰਭੀਰ ਮਾਮਲਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਨੇ ਕਿਹਾ ਕਿ ਜੋ ਹਿੰਦੂ ਹਨ, ਉਹ ਹਿੰਸਾ ਫੈਲਾਉਂਦੇ ਹਨ। ਉਸ ਨੂੰ ਆਪਣੇ ਬਿਆਨ ਲਈ ਮੁਆਫੀ ਮੰਗਣੀ ਚਾਹੀਦੀ ਹੈ।
Latest Videos