ਸੰਗਰੂਰ ਲੋਕ ਸਭਾ ਸੀਟ ‘ਤੇ 5 ਵਜੇ ਤੱਕ 57.21 % ਵੋਟਿੰਗ, ਕਿਸ ਨੂੰ ਮਿਲੇਗਾ ਲੋਕਾਂ ਦਾ ਸਪੋਰਟ ?

| Edited By: Isha Sharma

| Jun 01, 2024 | 5:56 PM

ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ 'ਤੇ ਸੀਐਮ ਭਗਵੰਤ ਮਾਨ ਨੇ ਪਰਿਵਾਰ ਸਮੇਤ ਵੋਟ ਪਾਈ। ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਸਵੇਰੇ ਹੀ ਵੋਟਾਂ ਪਾਈਆਂ ਸਨ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ 'ਤੇ ਕੁੱਲ 15 ਲੱਖ 55 ਹਜ਼ਾਰ 370 ਵੋਟਰ ਹਨ। ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 448 ਪੁਰਸ਼, 7 ਲੱਖ 31 ਹਜ਼ਾਰ 876 ਔਰਤਾਂ ਅਤੇ 46 ਟਰਾਂਸਜੈਂਡਰ ਵੋਟਰ ਹਨ।

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਸ ਸੀਟ ‘ਤੇ ਸਵੇਰੇ 9 ਵਜੇ ਤੱਕ 11.36 ਫੀਸਦੀ ਵੋਟਿੰਗ ਹੋਈ। ਜਦੋਂ ਕਿ ਹੁਣ 11 ਵਜੇ ਤੱਕ 26.26 ਫੀਸਦੀ ਵੋਟਿੰਗ ਹੋਈ ਹੈ। ਦੁਪਹਿਰ 1 ਵਜੇ ਤੱਕ ਦੇ ਅੰਕੜਿਆਂ ਅਨੁਸਾਰ ਸੰਗਰੂਰ ਵਿੱਚ 39.85 ਫੀਸਦੀ ਵੋਟਿੰਗ ਹੋਈ। ਹੁਣ 3 ਵਜੇ ਤੱਕ ਦਾ ਡਾਟਾ ਸਾਹਮਣੇ ਆ ਗਿਆ ਹੈ। ਇਸ ਅਨੁਸਾਰ ਦੁਪਹਿਰ 5 ਵਜੇ ਤੱਕ ਸੰਗਰੂਰ ਸੀਟ ‘ਤੇ 57.21 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ‘ਚ ਅੱਤ ਦੀ ਗਰਮੀ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਦੁਪਹਿਰ ਬਾਅਦ ਵੋਟ ਪਾਈ। ਇਸ ਤੋਂ ਪਹਿਲਾਂ ਆਪ ਆਗੂ ਦਲਵੀਰ ਸਿੰਘ ਗੋਲਡੀ ਨੇ ਵੋਟ ਪਾਈ।ਇਸ ਸੀਟ ‘ਤੇ ਮੁੱਖ ਮੁਕਾਬਲਾ ‘ਆਪ’ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਮੀਤ ਹੇਅਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇ ਭਾਜਪਾ ਦੇ ਅਰਵਿੰਦ ਖੰਨਾ ਵਿਚਕਾਰ ਹੈ। ਇਸ ਸੀਟ ਲਈ ਕੁੱਲ 23 ਉਮੀਦਵਾਰ ਮੈਦਾਨ ਵਿੱਚ ਹਨ।

Published on: Jun 01, 2024 04:52 PM