Lok Sabha Result: ਜੰਮੂ-ਕਸ਼ਮੀਰ ‘ਚ ਕਾਊਂਟਿੰਗ ਸੈਂਟਰ ‘ਤੇ ਸਖ਼ਤ ਸੁਰੱਖਿਆ, ਜਾਣੋ ਕਿਹੋ ਜਿਹੇ ਹਨ ਪ੍ਰਬੰਧ

| Edited By: Ramandeep Singh

| Jun 04, 2024 | 12:00 AM IST

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਚੋਣ ਨਤੀਜੇ ਭਲਕੇ 4 ਜੂਨ ਨੂੰ ਜਾਰੀ ਕੀਤੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ।

ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਜੰਮੂ ਅਤੇ ਊਧਮਪੁਰ ਲੋਕ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਤੋਂ ਇਕ ਦਿਨ ਪਹਿਲਾਂ, ਦੋਵਾਂ ਜ਼ਿਲ੍ਹਿਆਂ ਦੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਕਸ਼ਮੀਰ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਘਾਟੀ ਦੀਆਂ ਅਹਿਮ ਥਾਵਾਂ ‘ਤੇ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
Published on: Jun 03, 2024 11:59 PM IST