ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਮੌਜੂਦਾ ਕਾਨੂੰਨਾਂ ਅਨੁਸਾਰ ਜੇਕਰ ਕਿਸੇ ਵਿਅਕਤੀ ਨੂੰ ਅਦਾਲਤ ਵਿੱਚ ਦੋਸ਼ੀ ਠਹਿਰਾਇਆ ਜਾਂਦਾ ਹੈ ਅਤੇ ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਹ ਚੋਣ ਲੜਨ ਦੇ ਅਯੋਗ ਹੋ ਜਾਵੇਗਾ। ਇਸ ਤੋਂ ਇਲਾਵਾ ਅਜਿਹਾ ਵਿਅਕਤੀ ਜੇਲ੍ਹ ਤੋਂ ਰਿਹਾਅ ਹੋਣ ਦੀ ਮਿਤੀ ਤੋਂ ਅਗਲੇ 6 ਸਾਲਾਂ ਤੱਕ ਚੋਣ ਲੜਨ ਲਈ ਅਯੋਗ ਰਹਿੰਦਾ ਹੈ। ਭਾਵ 2 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਵਿਅਕਤੀ ਨੂੰ ਕੁੱਲ 8 ਸਾਲ ਤੱਕ ਚੋਣਾਂ ਵਿੱਚ ਖੜ੍ਹੇ ਹੋਣ ਦੀ ਇਜਾਜ਼ਤ ਨਹੀਂ ਹੈ।
ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ ਪੂਰੀ ਹੋ ਗਈ ਹੈ। ਕਈ ਸੀਟਾਂ ਤੇ ਵੋਟਿੰਗ ਹੋਣੀ ਬਾਕੀ ਹੈ। ਇਸ ਦੌਰਾਨ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਨੂੰ ਲੈ ਕੇ ਕਾਫੀ ਚਰਚਾ ਹੈ। ਅਜਿਹਾ ਇਸ ਲਈ ਕਿਉਂਕਿ NSA ਤਹਿਤ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਇਸ ਸੀਟ ਤੋਂ ਲੋਕ ਸਭਾ ਚੋਣ ਲੜਨ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਜੇਲ ਚ ਬੰਦ ਕੋਈ ਵੀ ਕੈਦੀ ਚੋਣ ਲੜ ਸਕਦਾ ਹੈ ਜਾਂ ਨਹੀਂ।ਲੋਕ ਸਭਾ ਚੋਣਾਂ ਵਿਚ ਖੜ੍ਹੇ ਹੋਣ ਲਈ ਉਮੀਦਵਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਘੱਟ ਉਮਰ ਦਾ ਵਿਅਕਤੀ ਚੋਣ ਨਹੀਂ ਲੜ ਸਕਦਾ। ਕੈਦੀਆਂ ਦੀ ਗੱਲ ਕਰੀਏ ਤਾਂ ਦੇਸ਼ ਦੇ ਕਾਨੂੰਨ ਵਿੱਚ ਉਨ੍ਹਾਂ ਦੇ ਵੋਟ ਦੇ ਅਧਿਕਾਰ ਅਤੇ ਜੇਲ੍ਹ ਤੋਂ ਚੋਣ ਲੜਨ ਸਬੰਧੀ ਵੱਖ-ਵੱਖ ਧਾਰਾਵਾਂ ਹਨ।
Latest Videos