ਤੀਸਰੇ ਕਾਰਜਕਾਲ ‘ਚ ਤਿੰਨ ਗੁਣਾ ਜ਼ਿਆਦਾ ਕੰਮ ਕਰਾਂਗੇ- PM ਮੋਦੀ
ਪੀਐਮ ਮੋਦੀ ਨੇ ਕਿਹਾ ਕਿ ਅੱਜ ਤੋਂ ਵਿਕਸਤ ਭਾਰਤ ਦੇ ਸੰਕਲਪ ਨਾਲ ਸੰਸਦ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸਰਕਾਰ ਚਲਾਉਣ ਲਈ ਬਹੁਮਤ ਜ਼ਰੂਰੀ ਹੈ ਪਰ ਦੇਸ਼ ਨੂੰ ਚਲਾਉਣ ਲਈ ਸਹਿਮਤੀ ਜ਼ਰੂਰੀ ਹੈ। ਤੀਜੇ ਕਾਰਜਕਾਲ 'ਚ ਤਿੰਨ ਗੁਣਾ ਜ਼ਿਆਦਾ ਕੰਮ ਕਰਨਗੇ। ਅਸੀਂ ਜਨਤਾ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਾਂਗੇ। ਸਾਡੇ ਕੋਲ ਦੋ ਵਾਰ ਸਰਕਾਰ ਚਲਾਉਣ ਦਾ ਤਜਰਬਾ ਹੈ। ਉਮੀਦ ਹੈ ਕਿ ਵਿਰੋਧੀ ਧਿਰ ਇਸ ਵਾਰ ਸਾਰਥਕ ਚਰਚਾ ਕਰੇਗੀ ਅਤੇ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖੇਗੀ।
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਅੱਜ ਸੰਸਦੀ ਲੋਕਤੰਤਰ ਲਈ ਮਾਣ ਦਾ ਦਿਨ ਹੈ। ਵਿਕਸਤ ਭਾਰਤ ਦੇ ਸੰਕਲਪ ਨਾਲ ਅੱਜ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਦੇਸ਼ ਦੀ ਜਨਤਾ ਨੇ ਲਗਾਤਾਰ ਤੀਜੀ ਵਾਰ ਸਰਕਾਰ ‘ਤੇ ਭਰੋਸਾ ਕੀਤਾ ਹੈ। ਆਜ਼ਾਦੀ ਤੋਂ ਬਾਅਦ ਅਜਿਹਾ ਦੂਜੀ ਵਾਰ ਹੋਇਆ ਹੈ। ਇਸ ਦਾ ਮਤਲਬ ਹੈ ਕਿ ਉਨ੍ਹਾਂ ਨੇ ਸਰਕਾਰ ਦੀ ਨੀਤੀ ਅਤੇ ਇਰਾਦਿਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮੈਂ ਇਸ ਲਈ ਦਿਲੋਂ ਧੰਨਵਾਦ ਕਰਦਾ ਹਾਂ ਵੀਡੀਓ ਦੇਖੋ
Published on: Jun 24, 2024 07:11 PM
Latest Videos
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO