ਮੁੱਕੇਬਾਜ਼ ਵਿਜੇਂਦਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਹੋਏ ਸ਼ਾਮਲ

| Edited By: Ramandeep Singh

Apr 03, 2024 | 7:23 PM

ਭਾਜਪਾ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਵਿਜੇਂਦਰ ਸਿੰਘ ਨੇ ਕਿਹਾ ਕਿ ਇਕ ਤਰ੍ਹਾਂ ਨਾਲ ਮੈਂ ਘਰ ਪਰਤ ਆਇਆ ਹਾਂ। ਮੈਂ ਭਾਜਪਾ ਵਿਚ ਸ਼ਾਮਲ ਹੋ ਕੇ ਬਹੁਤ ਖੁਸ਼ ਹਾਂ। ਵਿਜੇਂਦਰ ਨੇ 2019 'ਚ ਦੱਖਣੀ ਦਿੱਲੀ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ।

ਮੁੱਕੇਬਾਜ਼ ਵਿਜੇਂਦਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਵਿਜੇਂਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਨੇਤਾ ਵਿਨੋਦ ਤਾਵੜੇ ਨੇ ਮੁੱਕੇਬਾਜ਼ ਨੂੰ ਭਾਜਪਾ ‘ਚ ਸ਼ਾਮਲ ਕੀਤਾ। ਇਸ ਦੌਰਾਨ ਵਿਨੋਦ ਤਾਵੜੇ ਸਮੇਤ ਕਈ ਭਾਜਪਾ ਨੇਤਾ ਮੌਜੂਦ ਸਨ। ਭਾਜਪਾ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਵਿਜੇਂਦਰ ਸਿੰਘ ਨੇ ਕਿਹਾ ਕਿ ਇਕ ਤਰ੍ਹਾਂ ਨਾਲ ਮੈਂ ਘਰ ਪਰਤ ਆਇਆ ਹਾਂ। ਮੈਂ ਭਾਜਪਾ ਵਿਚ ਸ਼ਾਮਲ ਹੋ ਕੇ ਬਹੁਤ ਖੁਸ਼ ਹਾਂ। ਵਿਜੇਂਦਰ ਨੇ 2019 ‘ਚ ਦੱਖਣੀ ਦਿੱਲੀ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਵੀਡੀਓ ਦੇਖੋ