ਕੰਗਨਾ ਰਣੌਤ ਨੇ ਆਪਣੇ ‘ਤੇ ਵਿਵਾਦਤ ਟਿੱਪਣੀ ਬਾਰੇ ਕੀ ਕਿਹਾ? ਦੇਖੋ ਵੀਡੀਓ
ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨੇਤ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਤੇ ਵਿਵਾਦਿਤ ਟਿੱਪਣੀਆਂ ਕੀਤੀਆਂ ਗਈਆਂ ਸਨ। ਮਾਮਲਾ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਪ੍ਰਿਆ ਸ਼੍ਰੀਨੇਤ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਸੁਪ੍ਰੀਆ ਸ਼੍ਰੀਨੇਤ ਦੇ ਇਸ ਬਿਆਨ ਤੇ ਕੰਗਨਾ ਰਣੌਤ ਨੇ ਮੰਗਲਵਾਰ ਨੂੰ ਕਿਹਾ ਕਿ ਹਰ ਔਰਤ, ਚਾਹੇ ਉਸ ਦਾ ਪਿਛੋਕੜ ਅਤੇ ਪੇਸ਼ਾ ਕੋਈ ਵੀ ਹੋਵੇ, ਸਨਮਾਨ ਦੀ ਹੱਕਦਾਰ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮੰਡੀ ਬਾਰੇ ਕਾਂਗਰਸੀ ਆਗੂਆਂ ਦੀਆਂ ਟਿੱਪਣੀਆਂ ਤੋਂ ਖਾਸ ਤੌਰ ਤੇ ਦੁਖੀ ਹੈ ਜਿੱਥੋਂ ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਲੋਕ ਸਭਾ ਚੋਣ ਲੜ ਰਹੀ ਹੈ। ਕੰਗਨਾ ਰਣੌਤ ਨੇ ਕਿਹਾ ਕਿ ਮੰਡੀ ਨੂੰ ਦੁਨੀਆ ਭਰ ਚ ਅਕਸਰ ਛੋਟੀ ਕਾਸ਼ੀ ਕਿਹਾ ਜਾਂਦਾ ਹੈ।