ਲੋਕ ਸਭਾ ਚੋਣਾਂ 2024: ਮੁੱਖ ਮੰਤਰੀ ਕੇਜਰੀਵਾਲ ਨੇ ਪਤਨੀ ਸੁਨੀਤਾ ਕੇਜਰੀਵਾਲ ਨਾਲ ਪਾਈ ਵੋਟ, ਵੀਡੀਓ

| Edited By: Ramandeep Singh

May 25, 2024 | 11:15 PM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹ ਲੋਕਾਂ ਨੂੰ ਵਾਰ-ਵਾਰ ਕਹਿੰਦੇ ਨਜ਼ਰ ਆਏ ਕਿ ਆਪਣੀ ਵੋਟ ਜ਼ਰੂਰ ਪਾਉਣ। ਦਿੱਲੀ ਦੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਵੋਟ ਪਾਈ। ਸੀਐਮ ਕੇਜਰੀਵਾਲ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ। ਦਿੱਲੀ ਵਿੱਚ ਲੋਕ ਸਭਾ ਚੋਣਾਂ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਇਹ ਦੇਖਣਾ ਬਾਕੀ ਹੈ ਕਿ ਦਿੱਲੀ ਦੇ ਲੋਕਾਂ ਦੇ ਮਨ ‘ਚ ਕੀ ਹੈ, ਦਿੱਲੀ ਦੇ ਲੋਕ ਕਿਸ ਨੂੰ ਚੁਣਦੇ ਹਨ। ਦਿੱਲੀ ਵਿੱਚ ਲੋਕ ਸਭਾ ਦੀਆਂ ਸੱਤ ਸੀਟਾਂ ਹਨ। ਅੱਜ ਸਾਰੀਆਂ ਸੱਤ ਸੀਟਾਂ ‘ਤੇ ਵੋਟਿੰਗ ਹੋਈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਵੋਟ ਸਿਵਲ ਲਾਈਨ ਇਲਾਕੇ ਦੇ ਪੋਲਿੰਗ ਬੂਥ ‘ਤੇ ਪਈ। ਜਿੱਥੇ ਉਨ੍ਹਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।