ਪੰਜਾਬ ‘ਚ ਭਾਜਪਾ ਦੇ ਤਿੰਨ, ‘ਆਪ’ ਦੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੰਸਦੀ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਤਿੰਨ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜਦਕਿ ਸੂਬੇ ਦੀ ਸੱਤਾਧਾਰੀ ਪਾਰਟੀ 'ਆਪ' ਨੇ ਆਪਣੀ ਸੂਚੀ 'ਚ 4 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਭਾਜਪਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਤਿੰਨ ਲੋਕ ਸਭਾ ਸੰਸਦੀ ਹਲਕਿਆਂ ਖਡੂਰ ਸਾਹਿਬ, ਹੁਸ਼ਿਆਰਪੁਰ ਅਤੇ ਬਠਿੰਡਾ ਤੋਂ ਉਮੀਦਵਾਰ ਖੜ੍ਹੇ ਕੀਤੇ ਹਨ। ‘ਆਪ’ ਨੇ ਪੰਜਾਬ ਤੋਂ 4 ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਪਵਨ ਟੀਨੂੰ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਸਨ। ਵੀਡੀਓ ਦੇਖੋ