ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ ‘ਤੇ ਕੀ ਬੋਲੇ? ਜਾਣੋ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਬੇਟੀ ਨਿਆਮਤ ਨਾਲ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੀਐਮ ਮਾਨ ਸਵੇਰੇ 10.50 ਵਜੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੇਟੀ ਦੀ ਬਖਸ਼ਿਸ਼ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 10.50 ਵਜੇ ਆਪਣੀ ਪਤਨੀ ਅਤੇ ਨਵਜੰਮੀ ਬੇਟੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੇਟੀ ਦੀ ਬਖਸ਼ਿਸ਼ ਕੀਤੀ ਹੈ।
Latest Videos