ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!

| Edited By: Kusum Chopra

| Apr 23, 2024 | 9:58 PM IST

ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ ਜਿਨ੍ਹਾ ਨੇ ਮੈਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਜਿਹੜਾ ਉਹਨਾਂ ਮੇਰੇ ਤੇ ਵਿਸ਼ਵਾਸ ਜਤਾਇਆ ਹੈ ਉਸ 'ਤੇ ਖਰਾ ਉੱਤਰਣ ਦੀ ਕੋਸ਼ਿਸ਼ ਕਰਾਂਗਾ।

ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਮੈਂ ਆਪਣੀਆਂ ਲੰਬੀਆਂ ਸੇਵਾਵਾਂ ਕਾਂਗਰਸ ਪਾਰਟੀ ਵਿੱਚ ਨਿਭਾਈਆਂ ਹਨ ਪਰ ਹੁਣ ਉਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਮੈਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤ ਸ਼ੁਰੂ ਤੋਂ ਹੀ ਪਸੰਦ ਸਨ ਇਸ ਕਰਕੇ ਮੈਂ ਇਹਨਾਂ ਨੂੰ ਆਪਣੇ ਆਪ ਨੂੰ ਸਮਰਪਿਤ ਕੀਤਾ ਹੈ।
Published on: Apr 23, 2024 05:34 PM IST