2026 ‘ਚ ਪਹਿਲੀ ਵਾਰ ਸਸਤਾ ਹੋਇਆ ਕਮਰਸ਼ੀਅਲ LPG ਗੈਸ ਸਿਲੰਡਰ, ਤੁਹਾਡੇ ਸ਼ਹਿਰ ‘ਚ ਹੁਣ ਕਿੰਨੀ ਕੀਮਤ? ਜਾਣੋ…
ਮੀਡੀਆ ਰਿਪੋਰਟਾਂ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ 'ਚ 183.50 ਰੁਪਏ ਦੀ ਗਿਰਾਵਟ ਆਈ ਹੈ, ਜਿਸ ਨਾਲ ਕਮਰਸ਼ੀਅਲ ਗੈਸ ਸਿਲੈਂਡਰ ਦਾ ਕੀਮਤ 2,930 ਰੁਪਏ ਹੋ ਗਈ ਹੈ। ਹਾਲਾਂਕਿ, ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਘਰੇਲੂ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। 14.2 ਕਿਲੋਗ੍ਰਾਮ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 942 ਰੁਪਏ 'ਤੇ ਬਰਕਰਾਰ ਹੈ।
ਸਾਲ ਦੇ ਦੂਜੇ ਅੱਧ ਦੇ ਪਹਿਲੇ ਦਿਨ ਹੀ ਖੁਸ਼ਖਬਰੀ ਆਈ ਹੈ। ਰਿਪੋਰਟਾਂ ਅਨੁਸਾਰ ਦੇਸ਼ ‘ਚ ਪਹਿਲੀ ਵਾਰ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ‘ਚ ਕਟੌਤੀ ਦੇਖਣ ਨੂੰ ਮਿਲੀ ਹੈ। ਨਤੀਜੇ ਵਜੋਂ, ਦਿੱਲੀ ‘ਚ ਕਮਰਸ਼ੀਅਲ ਦੀ ਕੀਮਤ 3,000 ਰੁਪਏ ਤੋਂ ਹੇਠਾਂ ਆ ਗਈ ਹੈ। ਇਸ ਤੋਂ ਪਹਿਲਾਂ, ਪਿਛਲੇ ਛੇ ਮਹੀਨਿਆਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਸੱਤ ਵਾਰ ਵਧੀਆਂ ਸਨ। ਇਸ ਦੌਰਾਨ 90 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਸੀ। ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਘਰੇਲੂ ਸਿਲੰਡਰਾਂ ਲਈ ਆਖਰੀ ਵਾਰ ਬਦਲਾਅ 7 ਜੂਨ ਨੂੰ ਹੋਇਆ ਸੀ। ਆਓ ਦੇਸ਼ ਭਰ ਦੇ ਪ੍ਰਮੁੱਖ ਸ਼ਹਿਰਾਂ ‘ਚ ਮੌਜੂਦਾ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਤੇ ਇੱਕ ਨਜ਼ਰ ਮਾਰੀਏ।
Published on: Jul 01, 2026 01:32 PM
Follow Us
Latest Videos
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ