LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ…LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਕੋਸ਼ਿਸ਼ ਸੀ ਕਿ ਵਿਦਿਆਰਥੀਆਂ ਦੇ ਖ਼ਿਲਾਫ਼ ਪੁਲਿਸ ਬਲ ਦਾ ਇਸਤੇਮਾਲ ਨਾ ਕੀਤਾ ਜਾਵੇ, ਪਰ ਉਕਸਾਵੇ ਤੋਂ ਬਾਅਦ ਪੁਲਿਸ ਨੂੰ ਥੋੜ੍ਹੇ ਬਲ ਦਾ ਇਸਤੇਮਾਲ ਕਰਨਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚਿਆਂ ਵਾਂਗ ਹਨ ਤੇ ਸਾਡੀ ਕੋਸ਼ਿਸ਼ ਹੈ ਕਿ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕੀਤਾ ਜਾਵੇ।
LPU Student Protest: ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਬੀਤੇ ਦੋ ਦਿਨਾਂ ਤੋਂ ਚੱਲ ਰਹੇ ਤਣਾਅਪੂਰਨ ਮਾਹੌਲ ਦਾ ਜਾਇਜ਼ਾ ਲੈਣ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ‘ਚ ਗੱਲਬਾਤ ਕਰਵਾਈ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਕੋਸ਼ਿਸ਼ ਸੀ ਕਿ ਵਿਦਿਆਰਥੀਆਂ ਦੇ ਖ਼ਿਲਾਫ਼ ਪੁਲਿਸ ਬਲ ਦਾ ਇਸਤੇਮਾਲ ਨਾ ਕੀਤਾ ਜਾਵੇ, ਪਰ ਉਕਸਾਵੇ ਤੋਂ ਬਾਅਦ ਪੁਲਿਸ ਨੂੰ ਥੋੜ੍ਹੇ ਬਲ ਦਾ ਇਸਤੇਮਾਲ ਕਰਨਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚਿਆਂ ਵਾਂਗ ਹਨ ਤੇ ਸਾਡੀ ਕੋਸ਼ਿਸ਼ ਹੈ ਕਿ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕੀਤਾ ਜਾਵੇ। ਵੇਖੋ ਵੀਡੀਓ…
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ