Ludhiana Band: ਲੁਧਿਆਣਾ ‘ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ

| Edited By: Kusum Chopra

| Sep 09, 2026 | 3:52 PM IST

ਧਰਨੇ ਕਾਰਨ ਹਾਈਵੇ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਕਈ ਘੰਟਿਆਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਵਾਜਾਈ ਪ੍ਰਭਾਵਿਤ ਹੋਣ ਕਾਰਨ ਕਈ ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਵਾਧੂ ਸਮਾਂ ਲੱਗਿਆ।

Ludhiana Band Call: ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਦਿੱਤੀ ਗਈ ਲੁਧਿਆਣਾ ਬੰਦ ਦੀ ਕਾਲ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਸ਼ਹਿਰ ਦੇ ਕਈ ਇਲਾਕਿਆਂ ‘ਚ ਦੁਕਾਨਾਂ ਖੁੱਲ੍ਹੀਆਂ ਰਹੀਆਂ, ਪਰ ਜਲੰਧਰ ਬਾਈਪਾਸ ‘ਤੇ ਧਰਨੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ‘ਚ ਜਥੇਬੰਦੀਆਂ ਦੇ ਆਗੂਆਂ ਨੇ ਜਲੰਧਰ ਬਾਈਪਾਸ ‘ਤੇ ਹਾਈਵੇ ‘ਤੇ ਬੈਠ ਕੇ ਧਰਨਾ ਦਿੱਤਾ। ਧਰਨੇ ਕਾਰਨ ਹਾਈਵੇ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਕਈ ਘੰਟਿਆਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਵਾਜਾਈ ਪ੍ਰਭਾਵਿਤ ਹੋਣ ਕਾਰਨ ਕਈ ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਵਾਧੂ ਸਮਾਂ ਲੱਗਿਆ।

Published on: Sep 09, 2026 03:03 PM IST
Loading...
Unable to load recommendations.
Follow Us