ਲੁਧਿਆਣਾ ‘ਚ ਕਾਨੂੰਨ ਵਿਵਸਥਾ ‘ਤੇ ਫਿਰ ਉੱਠੇ ਸਵਾਲ, ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੁਕਾਨ ‘ਤੇ ਕੀਤਾ ਹਮਲਾ
ਲੁਧਿਆਣਾ ਦੇ ਅਕਾਲਗੜ੍ਹ ਮਾਰਕੇਟ 'ਚ ਬਣੀ ਨਿਘਰ ਮੰਡੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਝੜਪ 'ਚ ਜਿਥੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ, ਉਥੇ ਹੀ ਹਥਿਆਰਾਂ ਕੀਤੇ ਗਏ ਹਮਲੇ ਕਾਰਨ 6 ਵਿਅਕਤੀ ਜ਼ਖਮੀ ਹੋ ਗਏ।
ਲੁਧਿਆਣਾ ਦੇ ਅਕਾਲਗੜ੍ਹ ਮਾਰਕਿਟ ‘ਚ ਬਣੀ ਨਿਘਰ ਮੰਡੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ।
ਇਸ ਝੜਪ ‘ਚ ਜਿਥੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ, ਉਥੇ ਹੀ ਹਥਿਆਰਾਂ ਕੀਤੇ ਗਏ ਹਮਲੇ ਕਾਰਨ 6 ਵਿਅਕਤੀ ਜ਼ਖਮੀ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲਗੜ੍ਹ ਮੰਡੀ ਦੇ ਮੁਖੀ ਬੰਟੀ ਰੋਮਾਣਾ ਨੇ ਦੱਸਿਆ ਕਿ ਮੰਡੀ ‘ਚ ਹੋਈ ਚੋਰੀ ਸਬੰਧੀ ਇੱਕ ਵਿਅਕਤੀ ‘ਤੇ ਸ਼ੱਕ ਕੀਤਾ ਜਾ ਰਿਹਾ ਸੀ, ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ ਪਰ ਸ਼ਾਮ ਨੂੰ ਅਚਾਨਕ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ| ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਵਿਚ ਛੇ ਲੋਕ ਜ਼ਖਮੀ ਹੋ ਗਏ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published on: Dec 28, 2023 02:14 PM
Latest Videos