ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
PM ਸੁਰੱਖਿਆ ਕੁਤਾਹੀ ਮਾਮਲੇ 'ਚ ਪੰਜਾਬ ਸਰਕਾਰ ਤੋਂ ਨਿਰਾਸ਼ ਕੇਂਦਰ, ਪੱਤਰ ਲਿੱਖ ਜਤਾਈ ਨਾਰਾਜ਼ਗੀ

PM ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਤੋਂ ਨਿਰਾਸ਼ ਕੇਂਦਰ, ਪੱਤਰ ਲਿੱਖ ਜਤਾਈ ਨਾਰਾਜ਼ਗੀ

tv9-punjabi
TV9 Punjabi | Updated On: 07 Dec 2023 17:37 PM IST

ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਕੇਂਦਰ ਸਰਕਾਰ ਨਾਖੁਸ਼ ਹੈ। ਬੀਤੇ 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਕੇਂਦਰ ਸਰਕਾਰ ਨਾਖੁਸ਼ ਹੈ। ਬੀਤੇ 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਕਈ ਹੋਰ ਏਡੀਜੀਪੀ, ਆਈਜੀ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਤੇ ਕੁਤਾਹੀ ਵਰਤਣ ਦੇ ਇਲਜ਼ਾਮ ਲਗਾਏ ਸਨ। ਪੰਜਾਬ ਸਰਕਾਰ ਨੇ ਕਿਸੇ ਵੀ ਅਧਿਕਾਰੀ ਤੇ ਇਸ ਮਾਮਲੇ ਚ ਕਾਰਵਾਈ ਨਹੀਂ ਕੀਤੀ ਹੈ। ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਕਾਰਵਾਈ ਨਾ ਕੀਤੇ ਜਾਣ ਤੇ ਨਿਰਾਸ਼ ਹੈ।
Published on: Dec 07, 2023 05:37 PM