Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ
ਸੰਜੇ ਨੇ ਕਿਹਾ ਕਿ ਉਸਨੂੰ ਇੱਕ ਅਜਿਹੇ ਅਪਰਾਧ ਦੀ ਸਜ਼ਾ ਮਿਲ ਰਹੀ ਹੈ ਜੋ ਉਸਨੇ ਕੀਤਾ ਹੀ ਨਹੀਂ। ਇਸ ਦੌਰਾਨ, ਸੀਬੀਆਈ ਨੇ ਕਿਹਾ ਕਿ ਸੰਜੇ ਦਾ ਅਪਰਾਧ ਰੇਅਰੈਸਟ ਆਫ ਦ ਰੇਅਰ ਹੈ। ਜੇਕਰ ਉਸਨੂੰ ਸਖ਼ਤ ਸਜ਼ਾ ਨਾ ਦਿੱਤੀ ਗਈ ਤਾਂ ਸਮਾਜ ਦਾ ਵਿਸ਼ਵਾਸ ਖਤਮ ਹੋ ਜਾਵੇਗਾ। ਅਦਾਲਤ ਨੇ ਕਿਹਾ ਕਿ ਇਹ ਕੋਈ ਮਾਮੂਲੀ ਅਪਰਾਧ ਨਹੀਂ ਹੈ। ਮਹਿਲਾ ਡਾਕਟਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਕੋਲਕਾਤਾ ਬਲਾਤਕਾਰ ਕਤਲ ਕੇਸ ਵਿੱਚ ਸੰਜੇ ਰਾਏ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਮੁਲਜ਼ਮ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਸਿਆਲਦਾਹ ਅਦਾਲਤ ਨੇ ਸ਼ਨੀਵਾਰ ਨੂੰ ਸੰਜੇ ਨੂੰ ਦੋਸ਼ੀ ਠਹਿਰਾਇਆ ਸੀ। ਸੀਬੀਆਈ ਨੇ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ 9 ਅਗਸਤ 2024 ਨੂੰ, ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ 31 ਸਾਲਾ ਮਹਿਲਾ ਡਾਕਟਰ ਨਾਲ ਰੋਪ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਕੀਤਾ ਗਿਆ ਸੀ। ਸੀਬੀਆਈ ਅਦਾਲਤ ਨੇ ਪਿਛਲੇ ਸਾਲ 12 ਨਵੰਬਰ ਨੂੰ ਬੰਦ ਕਮਰੇ ਵਿੱਚ ਸੁਣਵਾਈ ਸ਼ੁਰੂ ਕੀਤੀ ਸੀ।