ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ
ਅਕਾਲੀ ਦਲ ਦੇ ਆਗੂਆਂ ਵੱਲੋਂ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਤੇ ਸਵਾਲ ਚੁੱਕੇ ਗਏ ਹਨ। ਅਕਾਲੀ ਆਗੂ ਬੰਟੀ ਰੋਮਾਨਾ ਨੇ ਕਿਹਾ ਕਿ ਜੇਕਰ ਪੁਲਿਸ ਨੂੰ ਪਹਿਲਾਂ ਤੋਂ ਪਤਾ ਸੀ ਤਾਂ ਪੁਲਿਸ ਨੇ ਕਾਰਵਾਈ ਕਿਊਂ ਨਹੀਂ ਕੀਤੀ ਗਈ। ਉਹ ਕਿਸੇ ਘਟਨਾ ਹੋਣ ਦਾ ਇੰਤਜ਼ਾਰ ਕਰ ਹਹੇ ਸਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਦਾ ਨਾਮ ਨਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ। ਉਸ ਦਾ ਸੰਬੰਧ ਦਲ ਖਾਲਸਾ ਦੇ ਨਾਲ ਹੈ। ਹਮਲਾਵਰ ਨੇ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ ਤੋਂ ਹਮਲਾਵਰ ਨੂੰ ਕਾਬੂ ਕਰ ਲਿਆ। ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਅਤੇ ਐਸਜੀਪੀਸੀ ਟਾਸਕ ਫੋਰਸ ਵੱਲੋ ਸਕਿਉਰੀਟੀ ਕਵਰ ਦਿੱਤਾ ਗਿਆ ਹੈ। ਇਸ ਗੋਲੀਬਾਰੀ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਆਪਣੀ ਸੇਵਾ ਨਿਭਾਉਂਦੇ ਨਜ਼ਰ ਆਏ।
Published on: Dec 04, 2024 10:43 AM
Latest Videos