BJP ਸੰਸਦ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਪੰਜਾਬ 'ਚ ਵਿਵਾਦ, ਵਧੀਆਂ ਮੁਸ਼ਕਲਾਂ, ਜਾਣੋ ਪੂਰਾ ਮਾਮਲਾ! Punjabi news - TV9 Punjabi

BJP ਸੰਸਦ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ‘ਚ ਵਿਵਾਦ, ਵਧੀਆਂ ਮੁਸ਼ਕਲਾਂ, ਜਾਣੋ ਪੂਰਾ ਮਾਮਲਾ!

Published: 

23 Aug 2024 16:22 PM

ਐਡਵੋਕੇਟ ਧਾਮੀ ਨੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਐਮਰਜੰਸੀ ਫਿਲਮ ਦੇ ਜਾਰੀ ਕੀਤੇ ਗਏ ਅੰਸ਼ਾਂ ਤੋਂ ਇਹੀ ਸਪਸ਼ਟ ਹੁੰਦਾ ਹੈ ਕਿ ਇਸ ਚ ਸਿੱਖਾਂ ਦੇ ਕਿਰਦਾਰ ਨੂੰ ਜਾਣਬੁੱਝ ਕੇ ਗਲਤ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਉਨ੍ਹਾਂ ਨੂੰ ਦਹਿਸ਼ਤਗਰਦ ਵੱਜੋਂ ਦਿਖਾਇਆ ਗਿਆ ਹੈ। ਇਹ ਇੱਕ ਗਹਿਰੀ ਸਾਜ਼ਸ਼ ਦਾ ਹਿੱਸਾ ਹੈ।

Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਐਮਰਜੰਸੀ `ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਫਿਲਮ ਤੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫਿਲਮ ਸਿੱਖਾਂ ਤੇ ਪੰਜਾਬ ਵਿਰੋਧੀ ਪ੍ਰਗਟਾਵਾ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁੱਝ ਕੇ ਬਣਾਈ ਗਈ ਹੈ ਅਤੇ ਇਸ ਦਾ ਮੰਤਵ ਸਿੱਖਾਂ ਦੀ ਕਿਰਦਾਰਕੁਸ਼ੀ ਕਰਨਾ ਹੈ। ਇਸ ਨੂੰ ਸਿੱਖ ਕੌਮ ਕਦੇ ਵੀ ਬਾਦਸ਼ਾਹਤ ਨਹੀਂ ਕਰ ਸਕਦੀ।

Tags :
Exit mobile version