ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਅਤੇ ਆਪਣੇ ਅਸਤੀਫ਼ੇ ਵਿੱਚ ਇਹ ਵੱਡਾ ਫਰਕ ਦੱਸਿਆ
ਮਨੀਸ਼ ਸਿਸੋਦੀਆ ਨੇ ਹਾਲ ਹੀ 'ਚ ਆਪਣੇ ਅਸਤੀਫੇ ਬਾਰੇ ਗੱਲ ਕੀਤੀ ਹੈ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫਾ ਦੇਣ ਦਾ ਕੋਈ ਪਛਤਾਵਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਅਰਵਿੰਦ ਕੇਜਰੀਵਾਲ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਇੱਕ ਮੰਤਰੀ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਵਿੱਚ ਕੀ ਫਰਕ ਹੈ।
ਅਰਵਿੰਦ ਕੇਜਰੀਵਾਲ ਨੇ ਜੇਲ ਜਾਣ ਤੋਂ ਬਾਅਦ ਵੀ ਅਸਤੀਫਾ ਨਹੀਂ ਦਿੱਤਾ ਸੀ, ਜਦਕਿ ਮਨੀਸ਼ ਸਿਸੋਦੀਆ ਨੇ ਅਸਤੀਫਾ ਦੇ ਦਿੱਤਾ ਸੀ। ਮਨੀਸ਼ ਸਿਸੋਦੀਆ ਤੋਂ ਪੁੱਛਿਆ ਗਿਆ ਕਿ ਕੀ ਹੁਣ ਉਨ੍ਹਾਂ ਨੂੰ ਅਸਤੀਫਾ ਦੇਣ ਦਾ ਪਛਤਾਵਾ ਹੈ। ਉਨ੍ਹਾਂ ਨੇ ਆਪਣੇ ਜਵਾਬ ‘ਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਪਛਤਾਵਾ ਨਹੀਂ ਹੈ। ਸਿਸੋਦੀਆ ਦਾ ਕਹਿਣਾ ਹੈ ਕਿ ਰਾਜਨੀਤੀ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਕੁਝ ਅਹੁਦਿਆਂ ‘ਤੇ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੂੰ ਇਸ ਗੱਲ ‘ਤੇ ਮਾਣ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੱਡੀ ਗੱਲ ਵੀ ਕਹੀ ਹੈ। ਸਿਸੋਦੀਆ ਨੇ ਕਿਹਾ ਕਿ ਸਰਕਾਰ ਕਦੇ ਵੀ ਕਿਸੇ ਮੰਤਰੀ ਦੇ ਅਸਤੀਫੇ ਨਾਲ ਨਹੀਂ ਡਿੱਗਦੀ ਪਰ ਜੇਕਰ ਮੁੱਖ ਮੰਤਰੀ ਅਸਤੀਫਾ ਦੇ ਦਿੰਦਾ ਹੈ ਤਾਂ ਸਰਕਾਰ ਡਿੱਗ ਜਾਂਦੀ ਹੈ ਜਾਂ ਬਦਲ ਜਾਂਦੀ ਹੈ।