ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ

ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ

tv9-punjabi
TV9 Punjabi | Published: 27 Dec 2024 15:04 PM

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿੱਲੀ ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ 92 ਸਾਲ ਦੀ ਉਮਰ ਚ ਆਖਰੀ ਸਾਹ ਲਈ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ 92 ਸਾਲਾ ਮਨਮੋਹਨ ਸਿੰਘ ਨੂੰ ਸ਼ਾਮ ਨੂੰ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਦੀ ਵਿਸ਼ੇਸ਼ ਟੀਮ ਸਿੰਘ ਦੀ ਜਾਂਚ ਕਰ ਰਹੀ ਸੀ। ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੀ ਸਿਹਤ ਕਾਫੀ ਸਮੇਂ ਤੋਂ ਠੀਕ ਨਹੀਂ ਸੀ।

ਮਨਮੋਹਨ ਸਿੰਘ ਦਾ ਸਿਆਸੀ ਸਫ਼ਰ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਸ਼ੁਰੂ ਹੋਇਆ ਸੀ, ਜਦੋਂ ਉਹ ਤਤਕਾਲੀ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਸਰਕਾਰ ਵਿੱਚ ਵਿੱਤ ਮੰਤਰੀ ਬਣੇ ਸਨ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਭਾਰਤੀ ਅਰਥਚਾਰੇ ਨੂੰ ਉਦਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਨਿਜੀ ਉੱਦਮ ਨੂੰ ਉਤਸ਼ਾਹਿਤ ਕਰਨ ਵਾਲੇ ਸੁਧਾਰਾਂ ਨੂੰ ਲਾਗੂ ਕੀਤਾ।ਜਦੋਂ ਮਨਮੋਹਨ ਸਿੰਘ 2004 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਨੇ ਸਮਾਜਿਕ-ਆਰਥਿਕ ਵਿਕਾਸ ਤੇ ਕੇਂਦਰਿਤ ਸਰਕਾਰ ਦੀ ਅਗਵਾਈ ਕੀਤੀ। ਉਨ੍ਹਾਂ ਦੀ ਅਗਵਾਈ ਵਿੱਚ ਦੇਸ਼ ਦਾ ਔਸਤ ਡੀਜੀਪੀ 8%-9% ਸੀ। ਹਾਲਾਂਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸਰਕਾਰ ਤੇ ਕਈ ਘਪਲਿਆਂ ਦੇ ਦੋਸ਼ ਵੀ ਲੱਗੇ ਸਨ, ਪਰ ਮਨਮੋਹਨ ਸਿੰਘ ਦੀ ਨਿੱਜੀ ਇਮਾਨਦਾਰੀ ਦੀ ਪ੍ਰੀਖਿਆ ਸੀ।