ਮਨੂ ਭਾਕਰ ਨੇ ਰਚਿਆ ਇਤਿਹਾਸ, ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ, ਸਰਬਜੋਤ ਦੇ ਨਾਲ ਭਾਰਤ ਨੂੰ ਇਕ ਹੋਰ ਕਾਂਸੀ ਦਾ ਤਗਮਾ

| Edited By: Ramandeep Singh

Jul 30, 2024 | 3:15 PM

ਪੈਰਿਸ ਓਲੰਪਿਕ ਵਿੱਚ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 10 ਮੀਟਰ ਏਅਰ ਪਿਸਟਲ ਦੇ ਮਿਕਸਡ ਟੀਮ ਈਵੈਂਟ ਵਿੱਚ ਕਾਂਸੀ ਦੇ ਤਗਮੇ ਦਾ ਮੈਚ ਖੇਡਿਆ ਸੀ। ਉਨ੍ਹਾਂ ਦਾ ਮੁਕਾਬਲਾ ਕੋਰੀਆ ਨਾਲ ਸੀ। ਭਾਰਤ ਨੇ ਇਸ ਮੈਚ ਵਿੱਚ ਕੋਰੀਆਈ ਨਿਸ਼ਾਨੇਬਾਜ਼ਾਂ ਨੂੰ 16-10 ਨਾਲ ਹਰਾਇਆ।

ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਦੇ ਪਿਸਤੌਲ ਵਿੱਚੋਂ ਚੱਲੀ ਗੋਲੀ ਨੇ ਭਾਰਤ ਨੂੰ ਇੱਕ ਹੋਰ ਤਮਗਾ ਦਿਵਾਉਣ ਵਿੱਚ ਮਦਦ ਕੀਤੀ ਹੈ। ਇਸ ਨਾਲ ਭਾਰਤ ਦੇ ਮੈਡਲਾਂ ਦੀ ਗਿਣਤੀ 2 ਹੋ ਗਈ ਹੈ। ਮਨੂ ਭਾਕਰ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰੀ ਬਣ ਗਈ ਹੈ। ਮਨੂ ਭਾਕਰ ਨੇ ਆਪਣੇ ਸਾਥੀ ਸਰਬਜੋਤ ਸਿੰਘ ਨਾਲ ਮਿਲ ਕੇ ਭਾਰਤ ਲਈ ਦੂਜਾ ਤਮਗਾ ਜਿੱਤਿਆ। 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਦੇ ਕਾਂਸੀ ਤਮਗਾ ਮੁਕਾਬਲੇ ਵਿੱਚ ਮਨੂ ਅਤੇ ਸਰਬਜੋਤ ਨੇ ਕੋਰੀਆਈ ਜੋੜੀ ਨੂੰ 16-10 ਨਾਲ ਹਰਾਇਆ।