ਅਹੁਦਾ ਸੰਭਾਲਦੇ ਹੀ ਐਕਸ਼ਨ ‘ਚ ਆਏ ਪ੍ਰਧਾਨ ਮੰਤਰੀ ਮੋਦੀ, ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਕੀਤੀ ਜਾਰੀ

| Edited By: Isha Sharma

Jun 10, 2024 | 1:05 PM IST

9 ਜੂਨ ਨੂੰ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 10 ਜੂਨ ਨੂੰ ਆਪਣੇ ਦਫ਼ਤਰ ਗਏ ਅਤੇ ਤੀਜੀ ਵਾਰ ਅਹੁਦਾ ਸੰਭਾਲਿਆ। ਉਨ੍ਹਾਂ ਦੀ ਪਹਿਲੀ ਤਸਵੀਰ ਵੀ ਪੀਐਮਓ ਤੋਂ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕੀਤੀ।

ਕੱਲ੍ਹ ਸਹੁੰ ਚੁੱਕਣ ਤੋਂ ਬਾਅਦ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਅਹੁਦਾ ਸੰਭਾਲਦੇ ਹੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਸਬੰਧਤ ਫਾਈਲ ‘ਤੇ ਦਸਤਖਤ ਕਰ ਦਿੱਤੇ। ਉਨ੍ਹਾਂ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਨੂੰ ਮਨਜ਼ੂਰੀ ਦਿੱਤੀ। ਇਸ ਦਾ ਲਾਭ 9 ਕਰੋੜ ਤੋਂ ਵੱਧ ਕਿਸਾਨਾਂ ਨੂੰ ਹੋਵੇਗਾ। ਕਿਸਾਨਾਂ ਲਈ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਗਏ ਹਨ।