ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?
ਮੋਹਿੰਦਰ ਸਿੰਘ ਕੇਪੀ ਦਾ ਕਾਂਗਰਸ ਪਾਰਟੀ ਨੂੰ ਛੱਡਣਾ ਕੁਝ ਦਿਨ ਪਹਿਲਾਂ ਹੀ ਤੈਅ ਹੋ ਗਿਆ ਸੀ ਫਿਰ ਵੀ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕੋਸ਼ਿਸ਼ ਕਰਦੇ ਹੋਏ ਮੋਹਿੰਦਰ ਸਿੰਘ ਕੇਪੀ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਮੋਹਿੰਦਰ ਸਿੰਘ ਕੇਪੀ ਵੱਲੋਂ ਸਾਫ਼ ਸਬਦਾਂ ਵਿੱਚ ਹੀ ਇਨਕਾਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਹ ਸਾਫ਼ ਸੀ ਕਿ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ ਅਤੇ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਸੀਟ ਤੋਂ ਟੱਕਰ ਦੇਣਗੇ।
ਦੋ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਕੇ ਪੰਜਾਬ ਦੀ ਸਿਆਸਤ ਵਿੱਚ ਕਾਫੀ ਵੱਡਾ ਨਾਮ ਹਨ। ਜਿਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੀ ਪਾਰਟੀ ਨੇ ਜੂਦੀ ਲਿਸਟ ਜਾਰੀ ਕੀਤੀ ਜਿਸ ਵਿੱਚ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ( ਬਾਦਲ) ਤੋਂ ਟਿਕਟ ਮਿਲਣ ਤੋਂ ਬਾਅਦ ਮਹਿੰਦਰ ਸਿੰਘ ਕੇਪੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁਹੰਚੇ। ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਟਿਕਟ ਮਿਲਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ ਜਿਨ੍ਹਾ ਨੇ ਮੈਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।
Latest Videos