MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫ਼ਤਾਰ, ਜਲੰਧਰ ਦਿਹਾਤੀ ਪੁਲਿਸ ਨੇ ਕੀਤੀ ਕਾਰਵਾਈ

| Edited By: Isha Sharma

Jul 12, 2024 | 4:54 PM IST

ਐਸਐਸਪੀ ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਆਈਸ (ਨਸ਼ਾ) ਬਰਾਮਦ ਕੀਤੀ ਹੈ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦੇ ਫਿਲੌਲ ਤੋਂ ਦਿਹਾਤੀ ਪੁਲਿਸ ਨੇ ਆਈਸ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਕੋਲੋਂ ਕਰੀਬ 5 ਗ੍ਰਾਮ ਨਸ਼ੇ ਦੀ ਬਰਾਮਦਗੀ ਕੀਤੀ ਹੈ। ਜਲੰਧਰ ਦਿਹਾਤ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।