Punjab Politics: ਪੰਜਾਬ ਦੀ ਸਿਆਸਤ ਚ ਇੱਕ ਹੋਰ ਵੱਡਾ ਧਮਾਕਾ, AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ
ਲੁਧਿਆਣਾ ਤੋਂ ਕਾਂਗਰਸ ਦੇ ਸਸੰਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ (ਐਮਪੀ) ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਵੀ ਵੱਡਾ ਧਮਾਕਾ ਕਰ ਦਿੱਤਾ ਹੈ। ਰਿੰਕੂ ਅਤੇ ਸ਼ੀਤਲ ਨੇ AAP ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਪੱਲਾ ਫੜ ਲਿਆ ਹੈ।
ਸ਼ੀਤਲ ਅੰਗੁਰਾਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ। ਪਾਰਟੀ ਨੇ ਉਹਨਾਂ ਨੂੰ ਜਲੰਧਰ ਵੈਸਟ ਉਮੀਦਵਾਰ ਬਣਾਇਆ ਸੀ। ਵਿਧਾਨ ਸਭਾ ਚੋਣਾਂ ਦੌਰਾਨ ਉਸ ਵੇਲੇ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਚਾਲੇ ਫ਼ਸਵਾਂ ਮੁਕਾਬਲਾ ਹੋਇਆ ਸੀ। ਜਿਸ ਵਿੱਚ ਅੰਗੁਰਾਲ ਨੇ ਸ਼ੁਸੀਲ ਰਿੰਕੂ ਨੂੰ ਹਰਾਕੇ ਜਿੱਤ ਹਾਸਿਲ ਕੀਤੀ ਸੀ।ਦੋਵਾਂ ਨੂੰ ਦਿੱਲੀ ਸਥਿਤ ਬੀਜੇਪੀ ਦੇ ਦਫ਼ਤਰ ਵਿੱਚ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਦਿੱਤੀ ਅਤੇ ਸਿਰਾਪਾਓ ਪੁਆ ਕੇ ਉਨ੍ਹਾਂ ਦਾ ਸਵਾਗਤ ਕੀਤਾ।