ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ ‘ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੱਜ ਦੇਸ਼ ਭਰ ਵਿੱਚ CBSE ਬੋਰਡ ਵੱਲੋਂ ਦਸਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਇਸ ਵਾਰ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਅੰਮ੍ਰਿਤਸਰ ਦੇ ਸ੍ਰੀ ਰਾਮ ਆਸ਼ਰਮ ਸਕੂਲ ਦਾ ਨਤੀਜਾ ਵੀ ਕਾਬਿਲ-ਏ-ਤਾਰੀਫ਼ ਰਿਹਾ। ਸਕੂਲ ਦੇ ਵਿਦਿਆਰਥੀ ਮੁਦਿਤ ਜੈਨ ਨੇ 500 ਵਿੱਚੋਂ ਪੂਰੇ 500 ਅੰਕ ਹਾਸਿਲ ਕਰਕੇ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ, ਸਗੋਂ ਆਪਣੇ ਮਾਪਿਆਂ ਅਤੇ ਸ਼ਹਿਰ ਨੂੰ ਵੀ ਮਾਣ ਮਹਿਸੂਸ ਕਰਵਾਇਆ।

ਮੁਦਿਤ ਜੈਨ ਦੀ ਇਸ ਵੱਡੀ ਉਪਲਬਧੀ ਤੋਂ ਬਾਅਦ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ ਵੱਲੋਂ ਮਿਠਾਈਆਂ ਵੰਡ ਕੇ ਇਸ ਸਫਲਤਾ ਦਾ ਜਸ਼ਨ ਮਨਾਇਆ ਗਿਆ। ਮੁਦਿਤ ਨੇ ਆਪਣੀ ਖੁਸ਼ੀ ਜਤਾਉਂਦਿਆਂ ਕਿਹਾ ਕਿ ਉਸ ਦੀ ਮਿਹਨਤ ਅੱਜ ਰੰਗ ਲੈ ਆਈ ਹੈ ਅਤੇ ਉਹ ਇਸ ਨਤੀਜੇ ਨਾਲ ਬਹੁਤ ਖੁਸ਼ ਹੈ। ਉਸ ਨੇ ਕਿਹਾ ਕਿ ਉਸ ਨੇ ਨਿਯਮਿਤ ਪੜ੍ਹਾਈ, ਸਮੇਂ ਦੀ ਸਹੀ ਵਰਤੋਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ।
Follow Us