Lawrence Bishnoi Threat : ਮੁੰਬਈ ਪੁਲਿਸ ਨੇ ਗੈਂਗਸਟਰ ਅਨਮੋਲ ਬਿਸ਼ਨੋਈ ‘ਤੇ ਕੱਸਣਾ ਸ਼ੁਰੂ ਕਰ ਦਿੱਤਾ ਹੈ ਸ਼ਿਕੰਜਾ , ਭਾਰਤ ਲਿਆਉਣ ‘ਚ ਜੁਟੀਆਂ ਏਜੰਸੀਆਂ
ਵਿਸ਼ੇਸ਼ ਅਦਾਲਤ ਨੇ 16 ਅਕਤੂਬਰ ਨੂੰ ਪੁਲਿਸ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਛੇਤੀ ਹੀ ਲੋੜੀਂਦੇ ਦਸਤਾਵੇਜ਼ ਮਿਲਣ ਦੀ ਉਮੀਦ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕੇਂਦਰ ਸਰਕਾਰ ਨੂੰ ਹਵਾਲਗੀ ਦੀ ਬੇਨਤੀ ਵੀ ਸੌਂਪੀ ਹੈ। ਅਨਮੋਲ ਅਪ੍ਰੈਲ 2024 ਚ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਮੁਲਜ਼ਮ ਹੈ। ਯੂਐਸ ਅਧਿਕਾਰੀਆਂ ਨੇ ਮੁੰਬਈ ਪੁਲਿਸ ਨੂੰ ਅਨਮੋਲ ਦੀ ਆਪਣੇ ਦੇਸ਼ ਵਿੱਚ ਮੌਜੂਦਗੀ ਬਾਰੇ ਚੇਤਾਵਨੀ ਦਿੱਤੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਦਰਅਸਲ ਅਮਰੀਕੀ ਏਜੰਸੀਆਂ ਨੇ ਭਾਰਤ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਮੁਤਾਬਿਕ ਅਨਮੋਲ ਬਿਸ਼ਨੋਈ ਅਮਰੀਕਾ ਵਿੱਚ ਹੀ ਹੈ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਨੇ ਉਸ ਨੂੰ ਵਾਪਿਸ ਲਿਆਉਣ ਲਈ ਤਿਆਰੀ ਅਰੰਭ ਦਿੱਤੀ ਹੈ। ਐਨਸੀਪੀ ਨੇਤਾ ਬਾਵਾ ਸਿੱਦੀਕੀ ਦੇ ਕਤਲ ਤੋਂ ਬਾਅਦ ਮੁੰਬਈ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਮੁੰਬਈ ਪੁਲਿਸ ਲਾਰੇਂਸ ਗੈਂਗ ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਅੱਤਵਾਦ ਤੇ ਨਕੇਲ ਕੱਸਣ ਦੀ ਦਿਸ਼ਾ ਚ ਅਹਿਮ ਕਦਮ ਚੁੱਕਦੇ ਹੋਏ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਸੂਚਿਤ ਕੀਤਾ ਹੈ ਕਿ ਲਾਰੇਂਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ਚ ਮੌਜੂਦ ਹੈ।